ਲਤੀਫਪੁਰਾ ‘ਚ ਉਜਾੜੇ ‘ਤੇ ਘਿਰੀ ਭਗਵੰਤ ਮਾਨ ਸਰਕਾਰ

ਜਲੰਧਰ ਦੇ ਲਤੀਫਪੁਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦਾ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਬੇਸ਼ੱਕ ਇਹ ਕਾਰਵਾਈ ਅਦਾਲਤੀ ਹੁਕਮਾਂ ਮਗਰੋਂ ਹੋਈ ਹੈ ਪਰ ਵਿਰੋਧੀ ਧਿਰਾਂ ਭਗਵੰਤ ਮਾਨ

ਸਰਕਾਰ ਨੂੰ ਘੇਰ ਰਹੀਆਂ ਹਨ। ਸੋਸ਼ਲ ਮੀਡੀਆ ਉੱਪਰ ਵੀ ਪੰਜਾਬ ਸਰਕਾਰ ਨੂੰ ਜੰਮ ਕੇ ਕੋਸਿਆ ਜਾ ਰਿਹਾ ਹੈ। ਉਧਰ, ਖਾਲਸਾ ਏਡ ਤੇ ਵਾਰਿਸ ਪੰਜਾਬ ਦੇ ਜਥੇਬੰਦੀਆਂ ਦੇ ਲੀਡਰਾਂ ਦੇ ਲਤੀਫਪੁਰਾ ਪਹੁੰਚਣ ਮਗਰੋਂ ਮਾਮਲਾ ਹੋਰ ਗਰਮਾ ਗਿਆ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੰਘੀ ਰਾਤ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਉਜਾੜੇ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣ ਸਕੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਪੱਖ ਰੱਖਣ ਲਈ ਵਕੀਲਾਂ ਦੀ ਸਲਾਹ ਲੈ ਕੇ ਕਾਨੂੰਨੀ ਸਹਾਇਤਾ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾ ਕੇ ਹੀ ਸਾਹ ਲਵੇਗਾ। ਉਨ੍ਹਾਂ ਪੀੜਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ।

ਉਨ੍ਹਾਂ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤਾਂ ਲਈ ਮਦਦ ਕਰਨ ਦਾ ਪ੍ਰਬੰਧ ਕਰਨ ਤਾਂ ਜੋ ਇਹ ਠੰਢ ਦੇ ਦਿਨਾਂ ਵਿਚ ਰਾਤ ਨੂੰ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਨਾ ਹੋਣ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਹਰ ਫੈਸਲੇ ਦਾ ਸਨਮਾਨ ਕਰਦੇ ਹਨ ਪਰ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲਾ ਇਨ੍ਹਾਂ ਦੇ ਰਹਿਣ ਲਈ ਥਾਂ ਦਾ ਪ੍ਰਬੰਧ ਕਰਦੀ।

hacklink al hack forum organik hit deneme bonusu veren sitelerMostbetdeneme bonusu veren sitelermariobet girişMostbetistanbul escortsacehgroundsnaptikacehgroundmatadorbetGrandpashabetGrandpashabetsportingbetgüvenilir medyumlarAdana escortMersin escortTekirdağ escortbetturkeyxslotzbahismarsbahis mobile girişpadişahbetholiganbetbahsegel mobile girişsekabetonwincasibomjojobetmarsbahisimajbetmatbetjojobetsetrabet mobil girişrestbet mobil girişcasibomelizabet girişbettilt giriş 623deneme pornosu 2025galabetnakitbahisbetturkeyKavbet girişstarzbetstarzbet twittermatadorbet twittercasibomcasibomcasibombets10bets10 girişsahabetjojobet