ਪੰਜਾਬ ਦੀਆਂ ਜੇਲ੍ਹਾਂ ‘ਚ ਸੁਰੱਖਿਆ ਤੰਤਰ ਮਜਬੂਤ ਕੀਤਾ ਜਾ ਰਿਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ’ਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬਾ ਸਰਕਾਰ ਨੇ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਾ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਤੇ ਨਸ਼ੇ ਮਿਲਣ ਦੇ ਰੁਝਾਨ ਨੂੰ ਮੁਕੰਮਲ ਰੂਪ ’ਚ ਠੱਲ੍ਹ ਪਾਉਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਤੇ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਜੇਲ੍ਹਾਂ ਵਿੱਚ ਨਸ਼ਿਆਂ ਅਤੇ ਮੋਬਾਈਲ ਫੋਨਾਂ ਦੀ ਸਪਲਾਈ ’ਤੇ ਸਖਤੀ ਨਾਲ ਨੱਥ ਪਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਇਸ ਗ਼ੈਰਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਉਨ੍ਹਾਂ ਕਿਹਾ ਕਿ ਅਧਿਕਾਰੀ ਢੁਕਵੇਂ ਕਦਮ ਚੁੱਕ ਕੇ ਇਸ ਰੁਝਾਨ ਨੂੰ ਨੱਥ ਪਾਉਣ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਹਾਲਾਤ ਸੁਧਾਰਨ ਲਈ ਵਿੱਢੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਭਾ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਾਨਕ ਮੁਆਇਨਾ ਕੀਤਾ। ਉਨ੍ਹਾਂ ਜਿਥੇ ਬੈਰਕਾਂ ਦਾ ਨਿਰੀਖਣ ਕੀਤਾ, ਉਥੇ ਹੀ ਕੈਦੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਆਖਿਆ ਕਿ ਸੂਬੇ ਭਰ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਸਬੰਧਤ ਜੇਲ੍ਹ ਅਧਿਕਾਰੀ ਤੇ ਸਟਾਫ਼ ਜ਼ਿੰਮੇਵਾਰ ਹੋਵੇਗਾ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetİzmit escortbahiscom giriş güncelparibahis giriş güncelextrabet giriş güncelpadişahbet güncelpadişahbet girişonwin