ਜਲੰਧਰ(ਨਿਖਿਲ ਸ਼ਰਮਾਂ)- ਜਲੰਧਰ ਦੇ ਲਤੀਫਪੁਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਨਾਂ ‘ਤੇ ਲੋਕਾਂ ਦੇ ਘਰ ਢਾਹੁਣ ਤੋਂ ਬਾਅਦ ਲੋਕ ਠੰਢ ਵਿੱਚ ਆਪਣੀਆਂ ਰਾਤਾਂ ਗੁਜ਼ਾਰ ਰਹੇ ਹਨ। ਇਸ ਦੌਰਾਨ ਖਾਲਸਾ ਏਡ ਦੇ ਵਰਕਰ ਉਨ੍ਹਾਂ ਦੀ ਮਦਦ ਲਈ ਪਹੁੰਚੀ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬੀਤੀ ਰਾਤ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ ਦਾ ਦੁਖੜਾ ਸੁਣਨ ਪਹੁੰਚੇ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।
ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਬੇਘਰ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਹੈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਪੱਖ ਰੱਖਣ ਲਈ ਵਕੀਲਾਂ ਦੀ ਸਲਾਹ ਲੈ ਕੇ ਕਾਨੂੰਨੀ ਸਹਾਇਤਾ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਦਿਵਾਏਗਾ। ਉਨ੍ਹਾਂ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ।