ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਗੁਰਪ੍ਰੀਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ. ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ 11 ਨਸ਼ਾ ਤਸਕਰ ਨੂੰ 210 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ S1 ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲ ਅਸਮਾਇਲ ਪੁਰ ਪੁਲੀ ਮਹਿਤਪੁਰ ਪਰ ਨਾਕਾ ਲਗਾਇਆ ਸੀ ਕਿ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਰਟੀ ਨੂੰ ਦੇਖ ਕੇ ਯਕਦਮ ਪਿਛੇ ਨੂੰ ਮੁੜਨ ਲੱਗਾ ਤਾਂ 51 ਭੁਪਿੰਦਰ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆਂ ਦੀ ਮੱਦਦ ਨਾਲ ਉਸ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਬਲਵੰਤ ਸਿੰਘ ਪੁੱਤਰ ਪਹਿਲਵਾਨ ਸਿੰਘ ਵਾਸੀ ਬਘੇਲਾ ਥਾਣਾ ਮਹਿਤਪੁਰ ਜਿਸ ਦੀ ਤਲਾਸੀ ਲੈਣ ਤੇ ਉਸ ਪਾਸੋਂ 210 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰਬਰ 144 ਮਿਤੀ 17.12.22 ਅਧ 22-61-85 NDPS ਐਕਟ ਥਾਣਾ ਮਹਿਤਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸੀ ਪਾਸੋ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ
ਬ੍ਰਾਮਦਗੀ:-210 ਨਸ਼ੀਲੀਆ ਗੋਲੀਆ