ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ ਨਸ਼ਾ ਤਸਕਰਾ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਸਰਬਜੀਤ ਸਿੰਘ ਰਾਏ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਆਦਮਪੁਰ ਦੀ ਅਗਵਾਈ ਹੇਠ ਇੰਸ, ਅਰਸ਼ਪ੍ਰੀਤ ਕੌਰ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਨੇ ।। ਵਿਅਕਤੀ ਪਾਸੋਂ 5 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਨੰਬਰੀ PB08-ET-9297 ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਰਾਏ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 17.12.2022 ਨੂੰ ਐਸ ਆਈ ਜਸਪਾਲ ਸਿੰਘ ਥਾਣਾ ਪਤਾਰਾ ਸਮੇਤ ਪੁਲਿਸ ਪਾਰਟੀ ਬਰਾਏ ਕਰਨੇ ਨਾਕਾਬੰਦੀ ਬਾ ਚੈਕਿੰਗ ਤੋੜੇ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਨੰਗਲ ਫਤਹਿ ਖਾਂ ਚਰਸਤਾ ਮੌਜੂਦ ਸੀ ਤਾਂ ਐਕਟਿਵਾ ਨੰਬਰੀ PB08- ET-9297 ਪਰ ਸਵਾਰ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿਛੇ ਨੂੰ ਮੁੜਨ ਲੱਗਾ ਜਿਸਨੂੰ ਐਸ ਆਈ ਜਸਪਾਲ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਸੰਜੇ ਕੁਮਾਰ ਉਰਫ ਗਾਂਧੀ ਪੁੱਤਰ ਲੇਟ ਰਾਮ ਧੰਨ ਵਾਸੀ ਪਾਰਕ ਐਵਨਿਊ ਲਧੇਵਾਲੀ ਥਾਣਾ ਰਾਮਾਮੰਡੀ ਜਿਲਾ ਜਲੰਧਰ ਦੱਸਿਆ ਜਿਸ ਵੱਲੋਂ ਸੂਟੇ ਮੋਮੀ ਲਿਫਾਫੇ ਦੀ ਚੈਕਿੰਗ ਕਰਨ ਤੇ ਉਸ ਵਿਚੋਂ 5 ਗ੍ਰਾਮ ਹੈਰਇਨ ਬ੍ਰਾਮਦ ਹੋਈ ।ਜਿਸਤੇ ਦੋਸ਼ੀ ਦੇ ਖਿਲਾਫ਼ ਮੁਕਦਮਾ ਨੰਬਰ -93 ਮਿਤੀ-17.12.2022 ਅਧ 21-ਬੀ/61/85 ਐਨ.ਡੀ.ਪੀ.ਐਸ.ਐਕਟ ਥਾਣਾ ਪਤਾਰਾ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਦੋਸ਼ੀ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਬ੍ਰਾਮਦਗੀ:-
1) 05 ਗ੍ਰਾਮ ਹੈਰੋਇਨ 2) ਐਕਟਿਵਾ ਨੰਬਰੀ PB08-ET-9297