ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਸੀਐਮ ਸੁੱਖੂ ਦੀ ਰਿਪੋਰਟ ਐਤਵਾਰ ਸ਼ਾਮ ਨੂੰ ਆਈ ਹੈ, ਜਿਸ ਵਿੱਚ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸੀਐਮ ਸੁੱਖੂ ਦਿੱਲੀ ਵਿੱਚ ਹਨ ਅਤੇ ਉਨ੍ਹਾਂ ਨੇ ਸੋਮਵਾਰ ਨੂੰ ਸ਼ਿਮਲਾ ਪਰਤਣਾ ਹੈ ਪਰ ਹੁਣ ਉਨ੍ਹਾਂ ਨੂੰ ਤਿੰਨ ਦਿਨਾਂ ਲਈ ਹਿਮਾਚਲ ਸਦਨ ਵਿੱਚ ਕੁਆਰੰਟੀਨ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਹੁਣ ਹਿਮਾਚਲ ਪ੍ਰਦੇਸ਼ ਦੇ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਦੇਰੀ ਹੋ ਸਕਦੀ ਹੈ।
ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਸੀ। ਇਸੇ ਲਈ 18 ਦਸੰਬਰ ਨੂੰ ਉਸ ਦਾ ਸੈਂਪਲ ਲਿਆ ਗਿਆ ਅਤੇ ਫਿਰ ਦੇਰ ਸ਼ਾਮ ਉਸ ਦੀ ਰਿਪੋਰਟ ਆਈ ਜਿਸ ਵਿਚ ਉਹ ਪਾਜ਼ੇਟਿਵ ਆਇਆ। ਹੁਣ ਉਹ ਪੀਐਮ ਮੋਦੀ ਨੂੰ ਨਹੀਂ ਮਿਲ ਸਕਣਗੇ, ਇਸ ਤੋਂ ਪਹਿਲਾਂ 16 ਦਸੰਬਰ ਨੂੰ ਸੀਐਮ ਸੁਖਵਿੰਦਰ ਸਿੰਘ ਸੁੱਖੂ ਕਾਂਗਰਸ ਦੇ 40 ਵਿਧਾਇਕਾਂ ਨਾਲ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ ਸਨ।