ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ., ਉਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 5 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ ਕੀਤਾ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 18.12 2022 ਨੂੰ 51 ਪੁਸ਼ਪ ਬਾਲੀ, ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੇ ਐਸ.ਆਈ ਨਿਰਮਲ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਸਪੈਸ਼ਲ ਟੀਮ ਤਿਆਰ ਕਰਕੇ ਅਡਾ ਦਿਆਲਪੁਰ ਮੇਨ ਹਾਈਵੇ ਜਲੰਧਰ ਤੇ ਅੰਮ੍ਰਿਤਸਰ ਰੋਡ ਵਿਚ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰਨ ਦਾ ਹੁਕਮ ਦਿੱਤਾ ਤਾਂ ਅੰਮ੍ਰਿਤਸਰ ਸਾਇਡ ਤੇ ਇਕ ਮੋਨਾ ਨੌਜਵਾਨ ਮੋਟਰ ਸਾਇਕਲ ਮਾਰਕਾ ਸਪਲੈਂਡਰ ਰੰਗ ਕਾਲਾ ਨੰਬਰੀ PB 02 DK 6508 ਪਰ ਆਉਦਾ ਦਿਖਾਈ ਦਿਤਾ। ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਘਬਰਾਕੇ ਪਿੱਛੇ ਨੂੰ ਮੁੜਨ ਦੇ ਚੱਕਰ ਵਿਚ ਹੇਠਾਂ ਡਿਗ ਪਿਆ। ਜਿਸ ਨੂੰ SI ਨਿਰਮਲ ਸਿੰਘ ਨੇ ਸਭ ਦੀ ਬਿਨਾਹ ਤੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਮਨਦੀਪ ਸਿੰਘ ਉਰਫ ਕਾਲੀ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਖੂਵਾਸਪੁਰ ਥਾਣਾ ਗੋਇੰਦਵਾਲ ਸਾਹਿਬ ਜਿਲ੍ਹਾ ਤਰਨ ਤਾਰਨ ਦੱਸਿਆ। ਜਿਸਤੇ ਮਨਦੀਪ ਸਿੰਘ ਉਰਫ ਕਾਲੀ ਉਕਤ ਦੇ ਮਟਰ ਸਾਇਕਲ ਨੰਬਰੀ PB 02 DK 6508 ਦੀ ਤਲਾਸੀ ਕਰਨ ਤੇ ਮੋਟਰ ਸਾਇਕਲ ਦੀ ਟੂਲ ਕੋਟ ਵਿਚੋਂ ਇਕ ਵਜਨਦਾਰ ਮੋਮੀ ਲਿਫਾਫ ਵਿਚ ਹੈਰੋਇਨ ਬ੍ਰਾਮਦ ਹੋਇਆ।ਜਿਸਦਾ ਇਲੈਕਟਰੋਨਿਕ ਕੰਡੇ ਨਾਲ ਵਜਨ ਕਰਨ ਪਰ 50 ਗ੍ਰਾਮ ਹੈਰੋਇਨ ਹੋਈ। ਜਿਸ ਤੇ 51 ਨਿਰਮਲ ਸਿੰਘ ਨੇ ਮੁਸੰਮੀ ਮਨਦੀਪ ਸਿੰਘ ਉਰਫ ਕਾਲੀ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 203 ਮਿਤੀ 18.12.2022 ਅਧ 21(B)-61-85 NDPS ACT ਥਾਣਾ ਕਰਤਾਰਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।
ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋਸ਼ੀ ਪਾਸੋਂ ਡੂੰਗਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਕਿਸ- ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਰ- ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜਿਸ ਪਾਸ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਕੁੱਲ ਬ੍ਰਾਮਦਗੀ :-
1.50 ਗ੍ਰਾਮ ਹੈਰੋਇਨ
ਮਨਦੀਪ ਸਿੰਘ ਉਰਫ ਕਾਲੀ ਉਕਤ ਖਿਲਾਫ ਦਰਜ ਮੁਕੱਦਮੇ
1. ਮੁਕਦਮਾ ਨੰਬਰ 61 ਮਿਤੀ 08.04.2122 ਆਧ 21,22,25,29-61-85 NDPS Act, 25-54-50 Arms Act ਥਾਣਾ ਸਿਟੀ ਤਰਨ ਤਾਰਨ