ਸੁਪਰੀਮ ਕੋਰਟ ਨੇ ਫੜੀ ਰਫ਼ਤਾਰ!

ਡੀ ਵਾਈ ਚੰਦਰਚੂੜ ਦੇ ਭਾਰਤ ਦੇ ਚੀਫ਼ ਜਸਟਿਸ (Chief Justice Of India) ਬਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਜ਼ਬਰਦਸਤ ਰਫ਼ਤਾਰ ਫੜੀ ਹੈ। ਉਨ੍ਹਾਂ ਦੇ ਚੀਫ਼ ਜਸਟਿਸ ਬਣਨ ਤੋਂ ਬਾਅਦ ਹੁਣ ਤੱਕ ਅਦਾਲਤ ਵਿੱਚ 6,844 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਉਹ ਕਈ ਵਾਰ ਅਦਾਲਤ ਦੇ ਕੰਮਕਾਜ ਨੂੰ ਤੇਜ਼ ਕਰਨ ਦੀ ਗੱਲ ਕਹਿ ਚੁੱਕੇ ਹਨ। ਦੱਸ ਦਈਏ ਕਿ ਸੀਜੇਆਈ ਡੀਵਾਈ ਚੰਦਰਚੂੜ ਨੇ 9 ਨਵੰਬਰ ਨੂੰ ਚੀਫ਼ ਜਸਟਿਸ ਦਾ ਅਹੁਦਾ ਸੰਭਾਲਿਆ ਸੀ।

50ਵੇਂ ਸੀਜੇਆਈ ਨੇ ਕਿਹਾ ਸੀ ਕਿ ਜ਼ਮਾਨਤ ਦੇ ਮਾਮਲਿਆਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਇਹ ਨਿੱਜੀ ਆਜ਼ਾਦੀ ਨਾਲ ਸਬੰਧਤ ਹਨ। ਇਸ ਦੇ ਨਾਲ ਹੀ, ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਵਿਆਹ ਦੇ ਮਾਮਲਿਆਂ ਨਾਲ ਸਬੰਧਤ 3,000 ਪਟੀਸ਼ਨਾਂ ਪੈਂਡਿੰਗ ਹਨ, ਜਿੱਥੇ ਪਾਰਟੀਆਂ ਕੇਸਾਂ ਨੂੰ ਟਰਾਂਸਫਰ ਕਰਨ ਦੀ ਮੰਗ ਕਰ ਰਹੀਆਂ ਹਨ।

ਸੀਜੇਆਈ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਵਿੱਚ ਰੋਜ਼ਾਨਾ 13 ਬੈਂਚ ਕੇਸਾਂ ਦੀ ਸੁਣਵਾਈ ਲਈ ਬੈਠਦੇ ਹਨ, ਜੇਕਰ ਹਰ ਬੈਂਚ ਰੋਜ਼ਾਨਾ 10 ਕੇਸਾਂ ਦਾ ਨਿਪਟਾਰਾ ਕਰਦਾ ਹੈ ਤਾਂ ਇੱਕ ਦਿਨ ਵਿੱਚ 130 ਕੇਸਾਂ ਦਾ ਨਿਪਟਾਰਾ ਹੋ ਜਾਵੇਗਾ।

ਦੱਸ ਦਈਏ ਕਿ ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ‘ਚ ਸੁਪਰੀਮ ਕੋਰਟ ਨੇ ਰੋਜ਼ਾਨਾ ਔਸਤਨ 236 ਮਾਮਲਿਆਂ ਦਾ ਫੈਸਲਾ ਕੀਤਾ। ਇਨ੍ਹਾਂ ਵਿੱਚੋਂ 90 ਕੇਸ ਜ਼ਮਾਨਤ ਅਤੇ ਤਬਾਦਲੇ ਦੀਆਂ ਪਟੀਸ਼ਨਾਂ ਦੇ ਸਨ।

ਸੁਪਰੀਮ ਕੋਰਟ ਦੇ ਸੂਤਰਾਂ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਨੇ ਜ਼ਮਾਨਤ ਪਟੀਸ਼ਨਾਂ ਅਤੇ ਵਿਆਹ ਦੇ ਮਾਮਲਿਆਂ ਨੂੰ ਪਹਿਲ ਦੇ ਕੇ ਕੇਸਾਂ ਦੀ ਸੂਚੀ ਨੂੰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetjojobetİzmit escortbahiscom giriş güncelparibahis giriş güncelextrabet giriş güncelpadişahbet güncelpadişahbet girişonwin