ਜਲੰਧਰ(ਕੁੱਲਪ੍ਰੀਤ ਸਿੰਘ)- ਪੰਜਾਬ ‘ਚ ਠੰਢ ਦੇ ਨਾਲ – ਨਾਲ ਸੰਘਣੀ ਧੁੰਦ ਪੈ ਰਹੀ ਹੈ ,ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ ‘ਚ ਉਹ ਰਸਤੇ ‘ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ ‘ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।ਜਲੰਧਰ -ਜੰਮੂ ਕੌਮੀ ਸ਼ਾਹ ਮਾਰਗ ‘ਤੇ ਸੰਘਣੀ ਧੁੰਦ ਕਰਕੇ ਟਰੱਕ ਅਤੇ ਮਹਿੰਦਰਾ ਪਿਕਅਪ ਗੱਡੀ ਵਿਚਾਲੇ ਟੱਕਰ ਹੋ ਗਈ ਹੈ। ਇਸ ਹਾਦਸੇ ਦੇ ਕਾਰਨ ਦੋਵੇਂ ਵਾਹਨਾਂ ਦਾ ਪੂਰੀ ਤਰ੍ਹਾਂ ਨੁਕਸਾਨ ਹੋਇਆ ਹੈ। ਹਾਈਵੇਅ ਪੇਟ੍ਰੋਲਿੰਗ ਦੇ ਮੁਲਾਜ਼ਮਾਂ ਨੇ 2 ਘੰਟੇ ਦੀ ਕੜੀ ਮੁਸ਼ੱਕਤ ਤੋਂ ਬਾਅਦ ਜੇਸੀਬੀ ਦੇ ਨਾਲ ਅਤੇ ਛੱਤ ਕੱਟ ਕੇ ਜ਼ਖ਼ਮੀ ਡਰਾਈਵਰ ਤੇ ਸਾਥੀ ਨੂੰ ਬਾਹਰ ਕੱਢਿਆ ਹੈ ਅਤੇ ਹਸਪਤਾਲ ਪਹੁੰਚਾਇਆ ਹੈ।