ਨੈਸ਼ਨਲ ਡੈਸਕ- ਪੁਲਿਸ ਮਹਿਕਮੇ ’ਚ ਵੀ ਪੰਜਾਬੀ ਬੋਲੀ ਦਾ ਸਤਿਕਾਰ ਵੇਖਣ ਨੂੰ ਮਿਲ ਰਿਹਾ ਹੈ ਜਿਸ ਦੀ ਵੱਖਰੀ ਮਿਸਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੇਸ਼ ਕੀਤੀ ਹੈ, ਜਿਨ੍ਹਾਂ ਨੇ ਆਪਣੀ ਵਰਦੀ ’ਤੇ ਪੰਜਾਬੀ ਭਾਸ਼ਾ ’ਚ ਨੇਮ ਪਲੇਟ ਲਗਾਈ ਹੈ। ਇਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਪੁਲਿਸ ਮੁਲਾਜ਼ਮਾਂ ’ਤੇ ਪੈ ਸਕਦਾ ਹੈ।ਦਰਅਸਲ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਫੈਸਲੇ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਨੇ ਵੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਉਨ੍ਹਾਂ ਨੇ ਆਪਣੀ ਵਰਦੀ ’ਤੇ ਅੰਗਰੇਜ਼ੀ ਭਾਸ਼ਾ ’ਚ ਲੱਗੀ ਨੇਮ ਪਲੇਟ ਉਤਾਰ ਦਿੱਤੀ ਹੈ। ਹੁਣ ਉਨ੍ਹਾਂ ਦੀ ਵਰਦੀ ’ਤੇ ਲੱਗੀ ਨੇਮ ਪਲੇਟ ’ਤੇ ਪੰਜਾਬੀ ਭਾਸ਼ਾ ’ਚ ਉਨ੍ਹਾਂ ਦਾ ਨਾਂ ‘ਗੌਰਵ ਯਾਦਵ’ ਲਿਖਿਆ ਹੋਇਆ ਹੈ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਨੇਮ ਪਲੇਟ ਪੰਜਾਬੀ ’ਚ ਲਵਾਉਣ ਨਾਲ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਦੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।