ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਘਰ ਵਿੱਚ ਮਾਨਸਾ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਸਿੱਧੂ ਮੂਸੇਵਾਲ ਦੇ ਘਰ ਚੱਪੇ-ਚੱਪੇ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਘਰ ਦੇ ਬਾਹਰ ਐਲਐਮਜੀ ਸਮੇਤ ਕਰਮੀ ਤਾਇਨਾਤ ਕੀਤੇ ਗਏ ਹਨ।
ਹਾਸਲ ਜਾਣਕਾਰੀ ਮੁਤਾਬਕ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ। ਪਿੰਡ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਹੀ ਪਿੰਡ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ। ਸੂਤਰਾਂ ਦਾ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਲੇਵਾਲਾ ਦੇ ਪਰਿਵਾਰ ‘ਤੇ ਹਮਲਾ ਕੀਤਾ ਜਾ ਸਕਦਾ ਹੈ। ਕਾਬਿਲੇਗ਼ੌਰ ਹੈ ਕਿ ਸਿੱਧੂ ਮਸੇਵਾਲਾ ਦੇ ਪਿਤਾ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਸਕਿਉਰਟੀ ਵਧਾਈ ਗਈ ਸੀ।