01/24/2025 10:58 PM

ਪੁਲਿਸ ਨਾਲ ਮੁਕਾਬਲੇ ‘ਚ ਇਕ ਗੈਂਗਸਟਰ ਜ਼ਖਮੀ, 1 ਫਰਾਰ, ਮੁਲਾਜ਼ਮ ਨੂੰ ਲੱਗੀ ਗੋਲੀ

ਪੰਜਾਬ – ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਪੰਜਾਬ ਵਿਚ ਗੈਂਗਸਟਰ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਵੱਲੋਂ ਰਿੰਕੂ ਪਹਿਲਵਾਨ ਤੋਂ 20 ਲੱਖ ਦੀ ਫਿਰੌਤੀ ਮੰਗੀ। ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦਾ ਦੇਰ ਰਾਤ ਪੁਲਿਸ ਨਾਲ ਮੁਕਾਬਲਾ ਹੋ ਗਿਆ। ਦੋਵੇਂ ਪਾਸਿਓਂ ਹੋਈ ਫਾਇਰਿੰਗ ਵਿਚ ਇਕ ਗੈਂਗਸਟਰ ਜ਼ਖਮੀ ਹੋ ਗਿਆ।

ਜ਼ਖਮੀ ਗੈਂਗਸਟਰ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਜਵਾਬੀ ਫਾਇਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ।ਜਦੋਂ ਕਿ ਦੂਜਾ ਗੈਂਗਸਟਰ ਫਰਾਰ ਹੋਣ ਵਿਚ ਸਫਲ ਰਿਹਾ। ਜ਼ਖਮੀ ਗੈਂਗਸਟਰ ਤੋਂ ਪੁਲਿਸ ਦੇ ਅਧਿਕਾਰੀ ਜਾਣਕਾਰੀ ਜੁਟਾਉਣ ਵਿਚ ਲੱਗੇ ਹਨ।
ਮਜੀਠਾ ਰੋਡ ਸਥਿਤ ਬਸੰਤ ਨਗਰ ਦੇ ਰਿੰਕੂ ਪਹਿਲਵਾਨ ਨੂੰ 20 ਲੱਖ ਰੁਪਏ ਫਿਰੋਤੀ ਲਈ ਕਾਲ ਆਈ। ਕਾਲ ਦੇ ਦੋ ਘੰਟੇ ਬਾਅਦ ਹੀ ਬਾਈਕ ਸਵਾਰ ਦੋ ਨੌਜਵਾਨਾਂ ਨੇ ਰਿੰਕੂ ਦੇ ਘਰ ਦੇ ਸਾਹਮਣੇ ਹਵਾਈ ਫਾਇਰਿੰਗ ਕਰ ਦਿੱਤੀ। ਪੁਲਿਸ ਨੰਬਰ ਨੂੰ ਟਰੈਕ ਕਰ ਰਹੀ ਸੀ ਤੇ ਸ਼ੁੱਕਰਵਾਰ ਨੂੰ ਮੋਬਾਈਲ ਨੰਬਰ ਦੀ ਲੋਕੇਸ਼ਨ ਏਅਰਪੋਰਟ ਰੋਡ ‘ਤੇ ਮਿਲੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ।ਆਪਣੇ ਆਪ ਨੂੰ ਘਿਰਦਾ ਦੇਖ ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਫਾਇਰਿੰਗ ਵਿਚ ਅਮਨ ਨਾਂ ਦੇ ਨੌਜਵਾਨ ਨੂੰ ਗੋਲੀ ਲੱਗ ਗਈ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਜਦੋਂ ਕਿ ਦੂਜਾ ਗੈਂਗਸਟਰ ਹਨ੍ਹੇਰੇ ਦਾ ਫਾਇਦਾ ਚੁੱਕਦੇ ਹੋਏ ਪੁਲਿਸ ਤੋਂ ਬਚ ਕੇ ਭੱਜ ਨਿਕਲਿਆ। ਮਾਮਲੇ ਦੇ ਜਾਂਚ ਅਧਿਕਾਰੀ ਨੇ ਗੈਂਗਸਟਰ ਦੇ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਉਸ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।

 

hacklink al hack forum organik hit kayseri escort deneme bonusu veren sitelerMostbetdeneme bonusu veren sitelermariobet girişMostbetistanbul escortsacehgroundsnaptikacehgroundsweet bonanzaGrandpashabetGrandpashabetkingroyalgüvenilir medyumlarGaziantep escortSarıyer escortAntalya escortbetturkeyxslotzbahisklasbahis mobile girişmarsbahissahabetsüperbahis mobile girişgrandpashabetcasibomcasibomjojobetmarsbahisimajbetmatbetjojobetqueenbet mobil girişpulibet giriş linkicasibomelizabet girişparibahis girişdinimi binisi virin sitilirbetofficenakitbahisbetturkeyKavbet girişelitbahis girişelitbahiscasibomcasibomstarzbet twitteronwincasibom