ਇਸ ਸਰਕਾਰੀ ਸਕੂਲ ਦੇ ਟਾਪਰਾਂ ਨੂੰ ਹਵਾਈ ਸਫਰ ਕਰਵਾਉਣਗੇ ਪ੍ਰਿੰਸੀਪਲ

ਜ਼ੀਰਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਪੜ੍ਹਾਈ ‘ਚ ਟਾਪ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਅਨੋਖਾ ਕਦਮ ਚੁੱਕਿਆ ਹੈ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਜੇਕਰ ਸਕੂਲ ਦਾ 10ਵੀਂ ਅਤੇ 12ਵੀਂ ਜਮਾਤ ਦਾ ਕੋਈ ਵੀ ਵਿਦਿਆਰਥੀ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਟੇਟ ਮੈਰਿਟ ਸੂਚੀ ਵਿੱਚ ਸ਼ਾਮਲ ਹੋਵੇਗਾ ਤਾਂ ਪ੍ਰਿੰਸੀਪਲ ਖੁਦ ਉਸ ਨੂੰ ਆਪਣੇ ਖਰਚੇ ’ਤੇ ਹਵਾਈ ਟੂਰ ਕਰਵਾਉਣਗੇ। ਪ੍ਰਿੰਸੀਪਲ ਦਾ ਕਹਿਣਾ ਹੈ ਕਿ ਇਸ ਨਾਲ ਦੂਜੇ ਵਿਦਿਆਰਥੀ ਵੀ ਪ੍ਰੇਰਿਤ ਹੋਣਗੇ ‘ਤੇ ਹਵਾਈ ਯਾਤਰਾ ਕਰਨ ਲਈ ਸਖ਼ਤ ਮਿਹਨਤ ਕਰਨਗੇ।

ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਪਾਇਆ ਕਿ ਸਕੂਲ ਦੀਆਂ ਵਿਦਿਆਰਥਣਾਂ ਬੋਰਡ ਪ੍ਰੀਖਿਆ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਕੋਈ ਸਥਾਨ ਹਾਸਲ ਨਹੀਂ ਕਰ ਸਕੀਆਂ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਦਾ ਮਨੋਬਲ ਵਧਾਉਣ ਲਈ ਅਤੇ ਸਟੇਟ ਮੈਰਿਟ ਸੂਚੀ ਵਿੱਚ ਸਥਾਨ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਭਜਨਪ੍ਰੀਤ ਕੌਰ ਨੇ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ‘ਚ 500 ‘ਚੋਂ 492 ਅਤੇ ਸਿਮਰਨਜੀਤ ਕੌਰ ਨੇ 500 ‘ਚੋਂ 490 ਅੰਕ ਪ੍ਰਾਪਤ ਕਰਕੇ ਸੂਬੇ ਦੀ ਮੈਰਿਟ ਸੂਚੀ ‘ਚ ਸਥਾਨ ਹਾਸਲ ਕੀਤਾ ਹੈ | ਜਦੋਂ ਕਿ 10ਵੀਂ ਜਮਾਤ ਦੀ ਵਿਦਿਆਰਥਣ ਲਖਵੀਰ ਕੌਰ ਨੇ 650 ਵਿੱਚੋਂ 630 ਅਤੇ ਸ਼ੀਤਲ ਬਾਂਸਲ ਨੇ 650 ਵਿੱਚੋਂ 629 ਅੰਕ ਪ੍ਰਾਪਤ ਕਰਕੇ ਰਾਜ ਦੀ ਮੈਰਿਟ ਸੂਚੀ ਵਿੱਚ ਥਾਂ ਬਣਾਈ ਹੈ। ਭਜਨਪ੍ਰੀਤ ਅਤੇ ਸਿਮਰਨਜੀਤ ਨੇ ਇਸ ਸਾਲ ਨਵੰਬਰ ਦੇ ਮਹੀਨੇ ਅੰਮ੍ਰਿਤਸਰ ਤੋਂ ਗੋਆ ਤੱਕ ਹਵਾਈ ਸਫਰ ਕੀਤਾ ਸੀ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişgrandpashabetgrandpashabetpadişahbetpadişahbet girişmatbettekirdağ acil çilingirmatadorbetÇeşme escort