ਪੰਜਾਬ ਸਰਕਾਰ ਦੇ ਵੱਲੋਂ ਨਸ਼ੇ ਦੇ ਖਿਲਾਫ ਮੁਹਿਮ ਵਿੱਡੀ ਹੋਈ ਹੈ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਨਸ਼ਿਆਂ ਦੇ ਖਿਲਾਫ ਛੇੜੀ ਲੜਾਈ ਦੇ ਦੌਰਾਨ ਪਾਕਿਸਤਾਨ ਦੇ ਪਾਸਿਓਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹਾਈਟੈੱਕ ਡਰੋਨ ਸਮੇਤ ਇਸ ਨੈੱਟਵਰਕ ਦੇ ਸਰਗਰਮ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ । ਇਸ ਦੇ ਨਾਲ ਹੀ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਭ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨੂੰ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਤਸਕਰਾਂ ਤੋਂ ਇੱਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ । ਇਹ ਡਰੋਨ ਅਮਰੀਕਾ ਦਾ ਆਧੁਨਿਕ ਡਰੋਨ ਡੀਜੇਆਈ ਸੀਰੀਜ਼ ਦਾ ਡਰੋਨ ਹੈ। ਇਸ ਡਰੋਨਦ ਦੀ ਕੀਮਤ 20 ਲੱਖ ਰੁਪਏ ਦੱਸੀ ਜਾ ਰਹੀ ਹੈ । ਇਸ ਡਰੋਨ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਲੰਬੇ ਸਮੇਂ ਤੱਕ ਚੱਲਣ ਵਾਲਾ ਬੈਟਰੀ ਬੈਕਅੱਪ ਅਤੇ ਇਨਫਰਾਰੈੱਡ ਆਧਾਰਿਤ ਨਾਈਟ ਵਿਜ਼ਨ ਕੈਮਰਾ ਜਿਹੀਆਂ ਵਿਸ਼ੇਸ਼ਤਾਵਾਂ ਨਾਲ ਲੈਸ ਹੈ। ਡੀਜੀਪੀ ਨੇ ਦੱਸਿਆ ਕਿ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇਹ ਅਜਿਹਾ ਪੰਜਵਾਂ ਡਰੋਨ ਬਰਾਮਦ ਕੀਤਾ ਗਿਆ ਹੈ।