ਪਟਿਆਲਾ ਦੇ 2 ਨਿੱਜੀ ਸਕੂਲਾਂ ਨੂੰ ਵਾਧੂ ਵਸੂਲੀ ਫੀਸ ਵਾਪਸ ਕਰਨ ਦੇ ਹੁਕਮ

ਚੰਡੀਗੜ: ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ’ ਦੀ ਉਲੰਘਣਾ ਕਰਨ ਤੇ ਦੋਵਾਂ ਸਕੂਲਾਂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੀਆਂ ਫੀਸਾਂ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਵੱਖ ਵੱਖ ਸਕੂਲਾਂ ਦੀਆਂ ਸ਼ਿਕਾਇਤਾਂ ਮਿਲਣ ‘ਤੇ ਪੜਤਾਲ ਕਰਵਾਈ ਗਈ ਸੀ, ਜਿਸ ਦੇ ਆਧਾਰ ‘ਤੇ ਫੀਸ ਰੈਗੂਲੇਟਰੀ ਬਾਡੀ ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਵੱਲੋਂ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫੇਜ-2 ਤੇ ਕੇ.ਐਸ.ਬੀ. ਵਰਲਡ ਸਕੂਲ ਬੂਰੜ ਜ਼ਿਲ੍ਹਾ ਪਟਿਆਲਾ ਨੂੰ ਵਿਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਪਾਸੋਂ ਵਸੂਲੀ ਵੱਧ ਫੀਸ ਵਾਪਸ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਇੱਕ ਹਫ਼ਤੇ ਅੰਦਰ-ਅੰਦਰ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਵਿਰੁੱਧ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetbahiscom giriş güncelparibahis giriş güncelextrabet giriş güncelsahabetYalova escortjojobetporno sexpadişahbet