ਸ਼੍ਰੀ ਫ਼ਤਹਿਗੜ੍ਹ ਸਾਹਿਬ : ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਅੱਗੇ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਸਾਹਿਬਜਾਦਿਆਂ ਦੀ ਕੁਰਬਾਨੀ ਤੇ ਸਿਜਦਾ ਕੀਤਾ।
