ਕੀਰਤਪੁਰ ਸਾਹਿਬ – ਕੀਰਤਪੁਰ ਸਾਹਿਬ ਵਿਖੇ ਵੰਦੇ ਭਾਰਤ ਟ੍ਰੇਨ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਸਾਲਾ ਬੱਚੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਨਾਮ ਖੁਸ਼ੀ ਸੀ। ਉਹ ਆਪਣੇ ਕੰਮ ਲਈ ਚੱਲੇ ਗਏ ਸਨ ਅਤੇ ਉਨ੍ਹਾਂ ਦੀ ਲੜਕੀ ਉਨ੍ਹਾਂ ਦੇ ਮਗਰ ਤੁਰੀ ਆਈ।ਉਨ੍ਹਾਂ ਨੇ ਦੱਸਿਆ ਕਿ ਬੱਚੀ ਅਚਾਨਕ ਵੰਦੇ ਭਾਰਤ ਟਰੇਨ ਦੀ ਲਪੇਟ ਵਿੱਚ ਆ ਗਈ। ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ।ਉਧਰ, ਮੌਕੇ ਉਤੇ ਪਹੁੰਚੀ ਜੀਆਰਪੀ ਦੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਉਤੇ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
