ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧ ਊਰਫ ਜੀਤੀ ਸਿੱਧੂ ਨੂੰ ਮੇਅਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਖਿਲਾਫ ਆਪਣੀ ਸੁਸਾਇਟੀ ਨੂੰ ਨਿੱਜੀ ਫਾਇਦਾ ਪਹੁੰਚਾਉਣ ਦੀ ਕੁਝ ਕੌਂਸਲਰਾਂ ਵੱਲੋਂ ਕੀਤੀ ਸ਼ਿਕਾਇਤ ਸੀ।
ਵੇਖੋ ਹੁਕਮਾਂ ਦੀ ਕਾਪੀ
ਦੱਸ ਦਈਏ ਕਿ ਅਮਰਜੀਤ ਸਿੰਘ ਸਿੱਧੂ ਉਤੇ ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਸਥਾਨਕ ਸਰਕਾਰ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਵਿਭਾਗ ਨੇ ਜੀਤੀ ਸਿੱਧੂ ਨੂੰ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ ‘ਤੇ ਰਹਿਣ ਲਈ ਆਯੋਗ ਕਰਾਰ ਦਿੱਤਾ ਹੈ।