ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਹੋ ਰਹੀ ਸਾਜਿਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਉੱਪਰ ਸਖਤ ਸਟੈਂਡ ਲਿਆ ਹੈ। ਐਸਵਾਈਐਲ ਦੀ ਉਸਾਰੀ ਦੇ ਮੁੱਦੇ ’ਤੇ ਬੁੱਧਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਮੀਟਿੰਗ ਨੂੰ ਸੁਖਬੀਰ ਬਾਦਲ ਨੇ ਇੱਕ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਸਾਜ਼ਿਸ਼ ਨੂੰ ਸਫ਼ਲ ਕਰਨ ਦੇ ਸਾਧਨ ਬਣ ਗਏ ਹਨ।

ਸੁਖਬੀਰ ਬਾਦਲ ਬਾਦਲ ਨੇ ਫੇਸਬੁੱਕ ਪੋਸਟ ਪਾਉਂਦਿਆ ਕਿਹਾ ਕਿ ਯਮੁਨਾ ਨੂੰ ਸਤਲੁਜ ਨਾਲ ਜੋੜਨ ਦਾ ਵਿਚਾਰ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਸੰਵਿਧਾਨਕ ਆਧਾਰ ਨੂੰ ਤਬਾਹ ਕਰਨ ਦੀ ਸਦੀਆਂ ਪੁਰਾਣੀ ਚਾਲ ਹੈ ਤੇ ਇਸ ਸਾਜ਼ਿਸ਼ ਨੂੰ ਅਕਾਲੀ ਦਲ ਦੇ ਸਖ਼ਤ ਵਿਰੋਧ ਨੇ ਹਮੇਸ਼ਾ ਹੀ ਨਾਕਾਮ ਕੀਤਾ ਹੈ। ਪਰ ਹੁਣ ਭਗਵੰਤ ਮਾਨ ਇਸ ਸਾਜ਼ਿਸ਼ ਨੂੰ ਸਫ਼ਲ ਕਰਨ ਦਾ ਸਾਧਨ ਬਣ ਗਿਆ ਹੈ।

ਉਨ੍ਹਾਂ ਅੱਗੇ ਲਿਖਿਆ ਹੈ ਕਿ ਦਰਿਆਵਾਂ ਨੂੰ ਜੋੜਨ ਦਾ ਉਦੇਸ਼ ਸਿਰਫ਼ ਤੇ ਸਿਰਫ਼ ਸਤਲੁਜ ਦਾ ਪਾਣੀ ਹਰਿਆਣਾ ਨੂੰ ਲਿਜਾਣ ਦਾ ਬਹਾਨਾ ਹੈ। ਜੇਕਰ ਹਰਿਆਣਾ ਨੇ ਸਾਂਝੇ ਪਾਣੀ ਤੋਂ ਸਿਰਫ਼ ਯਮੁਨਾ ਦਾ ਪਾਣੀ ਹੀ ਲੈਣਾ ਹੈ ਤਾਂ ਕਿਉਂ ਨਾ ਹਰਿਆਣਾ ਨੂੰ ਇਸ ਦੀ ਵਰਤੋਂ ਜਾਰੀ ਰੱਖਣ ਲਈ ਕਿਹਾ ਜਾਵੇ, ਜਿਵੇਂ ਉਹ ਹੁਣ ਵੀ ਕਰ ਰਿਹਾ ਹੈ?

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ ਯਮੁਨਾ ਲਿੰਕ ਦੇ ਇਸ ਵਿਚਾਰ ਵਿਰੁੱਧ ਵੱਡੇ ਅੰਦੋਲਨ ਦਾ ਸਾਹਮਣਾ ਕਰਨ ਲਈ ਆਪਣੇ ਆਪ ਨੂੰ ਤਿਆਰ ਕਰ ਲੈਣਾ ਚਾਹੀਦਾ ਹੈ ਕਿਉਂਕਿ ਅਕਾਲੀ ਦਲ ਇਸ ਸਾਜ਼ਿਸ਼ ਦਾ ਡਟ ਕੇ ਵਿਰੋਧ ਕਰੇਗਾ। ਅਸੀਂ ਰਿਪੇਰੀਅਨ ਸਿਧਾਂਤ ਦੇ ਉਲਟ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵਾਂਗੇ।

hacklink al hack forum organik hit deneme bonusu veren sitelerMostbetdeneme bonusu veren sitelermariobet girişMostbetistanbul escortsacehgroundsnaptikacehgroundonwinGrandpashabetGrandpashabetonwingüvenilir medyumlarÇanakkale escortElazığ escortFethiye escortbetturkeyxslotzbahismarsbahis mobile girişpadişahbetholiganbetbahsegel mobile girişsekabetonwincasibommarsbahisimajbetmatbetjojobetmarsbahissetrabet mobil girişrestbet mobil girişcasibomelizabet girişbettilt giriş 623deneme pornosu 2025galabetnakitbahisbetturkeyKavbet girişcasibomcasibomcasibombets10bets10 girişcasibomjojobetcasibom girişcasibomcasibom twitterantalya escortmadridbetmarsbahis