05/17/2024 1:18 PM

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ NDPS ACT ਦੇ ਮੁਕੱਦਮੇ ਵਿੱਚ ਲੋੜੀਂਦੇ ਪੀ.ਓ ਨੂੰ ਕੀਤਾ ਗ੍ਰਿਫਤਾਰ

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਭਗੌੜਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ. ਉਪ-ਪੁਲਿਸ ਕਪਤਾਨ, ਸਬ- ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਸਬ-ਇੰਸਪੈਕਟਰ ਮਹਿੰਦਰ ਪਾਲ ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਪਾਰਟੀ ਵੱਲੋਂ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਵਿੱਚ ਲੋੜੀਂਦੇ ਪੀ.ਓ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐਸ ਉਪ-ਪੁਲਿਸ ਕਪਤਾਨ, ਸਥ- ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮੁਕੱਦਮਾ ਨੰਬਰ 109 ਮਿਤੀ 10-09-2018 ਅ/ਧ 22-61-85 NDPS ACT ਥਾਣਾ ਬਿਲਗਾ ਜਿਲ੍ਹਾ ਜਲੰਧਰ ਦਿਹਾਤੀ ਦੇ ਦੋਸੀ ਗੁਰਪਿੰਦਰ ਸਿੰਘ ਉਰਫ ਲਾਡੀ ਪੁੱਤਰ ਨਿਰਮਲ ਸਿੰਘ ਵਾਸੀ ਅਜਤਾਈ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਨੂੰ ਮਾਣਯੋਗ ਅਦਾਲਤ ਸ਼੍ਰੀ ਯੁਕਤੀ ਗੋਇਲ ASI ਸਾਹਿਬ ਜਲੰਧਰ ਵਲੋਂ ਮਿਤੀ 06:12:2022 ਨੂੰ ਪੀ.ਓ. ਕਰਾਰ ਦਿੱਤਾ ਗਿਆ ਸੀ।ਜਿਸਨੂੰ ਮਿਤੀ 04-01-2,23 ਨੂੰ AS1 ਅਸ਼ਵਨੀ ਕੁਮਾਰ ਵਲੋਂ ਸਮੇਤ ਪੁਲਿਸ ਪਾਰਟੀ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ। ਮੁਤਾਬਿਕ ਰਿਕਾਰਡ ਪੜਤਾਲ ਦੇਸੀ ਗੁਰਪਿੰਦਰ ਸਿੰਘ ਉਰਫ ਲਾਡੀ ਉਕਤ ਦੇ ਖਿਲਾਫ ਪਹਿਲਾਂ ਵੀ 1 ਮੁਕਦਮਾ ਦਰਜ ਰਜਿਸਟਰ ਹੋਣਾ ਪਾਇਆ ਗਿਆ ਹੈ।