04/29/2024 12:25 AM

ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ’ਚ ਹੋਇਆ ਵਾਧਾ,ਪੜੋ ਕਦੋਂ ਤੱਕ

ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ।ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ । ਇਸ ਸਬੰਧੀ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਜਾਰੀ ਕੀਤੇ। ਬਰਾੜ ਨੇ ਦੱਸਿਆ ਕਿ ਸਰਦੀ ਵਧਣ ਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਅੱਠਵੀਂ ਤੱਕ ਲਈ 14 ਜਨਵਰੀ ਤਕ ਬੰਦ ਰਹਿਣਗੇ।ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਰਦੀ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾਈਆਂ ਸਨ।

Related Posts