ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ਵਿੱਚ ਗੈਂਗਸਟਰਾਂ ਨੇ ਪੁਲਿਸ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਸਮੇਂ ਪੁਲਿਸ ਥਾਣਾ ਸਿਟੀ ਦੇ SHO ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕ੍ਰੇਟਾ ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਪਿੱਛਾ ਕਰ ਰਹੇ ਸਨ । ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ । ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਿਸ ਨੇ ਇਸ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ। ਫਿਲੌਰ ਵਿੱਚ ਨਾਕਾਬੰਦੀ ਲਗਾ ਕੇ ਬੈਠੀ ਪੁਲਿਸ ਦੀ ਲੁਟੇਰਿਆਂ ਨਾਲ ਮੁੱਠਭੇੜ ਹੋ ਗਈ । ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ । ਇਸ ਗੋਲੀਬਾਰੀ ਵਿੱਚ ਤਿੰਨ ਲੁਟੇਰੇ ਗੋਲੀਆਂ ਦਾ ਸ਼ਿਕਾਰ ਹੋਏ ਹਨ । ਗੋਲੀਆਂ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ।ਪੁਲਿਸ ਨਾਲ ਹੋਈ ਮੁੱਠਭੇੜ ਵਿੱਚ ਲੁਟੇਰਿਆਂ ਦੀਆਂ ਲੱਤਾਂ ਅਤੇ ਹੱਥਾਂ ‘ਤੇ ਗੋ.ਲੀਆਂ ਲੱਗੀਆਂ ਹਨ । ਜ਼ਖ਼ਮੀ ਲੁਟੇਰਿਆਂ ਦੀ ਪਛਾਣ ਰਣਬੀਰ, ਵਿਸ਼ਨੂੰ ਅਤੇ ਕੁਲਵਿੰਦਰ ਵਜੋਂ ਹੋਈ ਹੈ। ਪੁਲਿਸ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਿਲੌਰ ਲੈ ਕੇ ਗਈ । ਜਿੱਥੇ ਦੋ ਦੀ ਹਾਲਤ ਨਾਜ਼ੁਕ ਹੋਣ ‘ਤੇ ਗੋਲੀਆਂ ਲੱਗਣ ਕਾਰਨ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ । ਦੇਰ ਰਾਤ ਪੁਲਿਸ ਤਿੰਨਾਂ ਨੂੰ ਲੈ ਕੇ ਜਲੰਧਰ ਪਹੁੰਚ ਗਈ । ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।