ਜਲੰਧਰ(ਕੁਲਪ੍ਰੀਤ ਸਿੰਘ ) : ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਇਕ ਭਿਆਨਕ ਸੜਕ ਹਾਦਸਾ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੋਗਿੱਟੀ ਫਲਾਈਓਵਰ ‘ਤੇ ਜੇ.ਸੀ ਰਿਜ਼ੋਰਟ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਰੱਕ ਦੀ ਲਪੇਟ ‘ਚ ਆ ਕੇ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਫਲਾਈਓਵਰ ’ਤੇ ਲੰਮਾ ਜਾਮ ਲੱਗ ਗਿਆ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪਵਨ ਵਾਸੀ ਗੜ੍ਹਾ ਵਜੋਂ ਹੋਈ ਹੈ। ਪੁਲਸ ਨੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।