05/16/2024 2:31 PM

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 4 ਦਿਨ ਮੀਂਹ ਪੈਣ ਦੀ ਸੰਭਾਵਨਾ

ਦੇਸ਼ ਭਰ ਵਿੱਚ ਠੰਡ ਦਾ ਕਹਿਰ ਜਾਰੀ ਹੈ ਪਹਾੜਾਂ ਦੇ ਵਿੱਚ ਹੋ ਰਹੀ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਠੰਡ ਪੈ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਪਾਲਾ ਵੀ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਘਾਹ ਅਤੇ ਫ਼ਸਲਾਂ ’ਤੇ ਕੋਹਰੇ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਣੀ ਵੀ ਜੰਮ ਗਿਆ ਅਤੇ ਘੱਟੋ-ਘੱਟ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ।ਇਸ ਸਮੇਂ ਲਗਾਤਾਰ ਪੈ ਰਹੀ ਠੰਡ ਦੇ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਵਧ ਗਿਆ ਹੈ, ਜਿਸ ਦੇ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਠੰਡ ਦੇ ਮੱਦੇਨਜ਼ਰ ਫਸਲਾਂ ਦੀ ਨੂੰ ਪਾਣੀ ਲਗਾਉਂਦੇ ਰਹਿਣ ਦੀ ਸਲਾਹ ਦਿੱਤੀ ਹੈ ।

ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਬਠਿੰਡਾ ਅਤੇ ਫਰੀਦਕੋਟ ਦੇ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 0.1 ਡਿਗਰੀ ਸੈਲਸੀਅਸ, ਮੁਕਤਸਰ ਵਿੱਚ 0.4 ਡਿਗਰੀ ਸੈਲਸੀਅਸ, ਪਟਿਆਲਾ, ਮੋਗਾ, ਫ਼ਿਰੋਜ਼ਪੁਰ ਅਤੇ ਜਲੰਧਰ ਵਿੱਚ 0.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 0.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਵੀ ਘੱਟੋ-ਘੱਟ ਤਾਪਮਾਨ 0.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਅਤੇ ਬਰਨਾਲਾ ਵਿੱਚ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।