Punjab holiday: ਪੰਜਾਬ ਦੇ ਜ਼ਿਲ੍ਹੇ ਬਰਨਾਲਾ ਵਿਚ 19 ਜਨਵਰੀ 2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ਼ ਪ੍ਰਸ਼ਾਸਨ ਵੱਲੋਂ ਬਰਨਾਲਾ ਵਿਚ ਹੀ ਐਲਾਨੀ ਗਈ ਹੈ। ਦੱਸ ਦੇਈਏ ਕਿ ਬਰਨਾਲਾ ਪ੍ਰਸ਼ਾਸਨ ਨੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਬਰਨਾਲਾ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਹੈ।
