ਜਲੰਧਰ (ਕੁਲਪ੍ਰੀਤ ਸਿੰਘ)- ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਵਲੋਂ ਜਲੰਧਰ ਵਿੱਚ ਪੁਲਸ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਗਿਆ।ਇਸ ਦੋਰਾਨ ਅੱਜ ਕੁਲਪ੍ਰੀਤ ਸਿੰਘ (ਏਕਮ ਨਿਊਜ਼),ਅਸ਼ੋਕ ਹੀਬਾ (ਦੈਨਿਕ ਉਜਾਲਾ ਨਿਊਜ਼),ਹਰਦੇਵ ਸਿੰਘ ਬਾਠਲਾ ( ਸ਼ੇਰੇ ਪੰਜਾਬ ਏਨ ਆਰ ਆਈ ਕਲੱਬ ) ਵਲੋ ਉਨ੍ਹਾਂ ਦੇ ਦਫਤਰ ਵਿਖੇ ਪਹੁੰਚ ਕੇ ਉਨਾਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਪੁਲਸ ਕਮਿਸ਼ਨਰ ਨੇਂ ਕਿਹਾ ਕਿ ਲੋਕਾਂ ਨੂੰ ਪੂਰਨ ਰੂਪ ਵਿਚ ਇਨਸਾਫ ਮਿਲੇਗਾ। ਇਸ ਮੋਕੇ ਇਲਾਕਾ ਵਾਸੀਆਂ ’ਚ ਖੁਸ਼ੀ ਦੀ ਲਹਿਰ ਪਾਈ ਗਈ। ਇਸ ਮੌਕੇ ਉਨ੍ਹਾਂ ਨਸ਼ਾ ਤਸਕਰ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਨਸ਼ਿਆਂ ਦੇ ਕਾਰੋਬਾਰ ਤੋਂ ਦੂਰ ਰਹਿਣ,ਜੇਕਰ ਕੋਈ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣ,ਇਸ ਨਾਲ ਸਰੀਰਕ ਤੰਦਰੁਸਤੀ ਮਿਲਦੀ ਹੈ।ਉਨ੍ਹਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੈ।ਜੇਕਰ ਇਹ ਦੋਵੇਂ ਮਿਲ ਕੇ ਕੰਮ ਕਰਨ ਤਾਂ ਸਮਾਜ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਨ।