ਲੁਧਿਆਣਾ : ਖਿਡੌਣਾ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ ਤੇ ਲੁੱਟ ਖੋਹ ਦੀਆ ਵਾਰਦਾਤਾ ਕਰਨ ਦੇ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਸ਼ਰਫ, ਮੁਹੰਮਦ ਇਮਤਿਆਜ਼ ਅਤੇ ਮੁਹੰਮਦ ਅਨਵਰ ਸਾਰੇ ਵਾਸੀ ਹਰ ਗੋਬਿੰਦ ਨਗਰ ਦੇ ਰੂਪ ਵਿਚ ਹੋਈ ਹੈ।
ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਕੁਲਵੀਰ ਰਾਜ ਮੁਤਾਬਕ ਸਥਾਨਕ ਸ਼ਿਵ ਮੰਦਰ ਚੌਕ ਵਿਚ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਗੁਪਤ ਰੂਪ ਵਿੱਚ ਜਾਣਕਾਰੀ ਮਿਲੀ ਕਿ ਉਕਤ ਦੋਸ਼ੀ ਤੇਜ਼ਧਾਰ ਹਥਿਆਰਾਂ ਦੇ ਜ਼ੋਰ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਦੇ ਹਨ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਤਿੰਨੋਂ ਮੁਲਜ਼ਮ ਨੀਲੇ ਰੰਗ ਦੀ ਐਕਟਿਵਾ ‘ਤੇ ਸਵਾਰ ਹੋ ਕੇ ਝਪਟੇ ਹੋਏ ਮੋਬਾਈਲ ਵੇਚਣ ਲਈ ਗਾਂਧੀ ਮਾਰਕਿਟ ਵੱਲ ਜਾ ਰਹੇ ਹਨ। ਇਸ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਸ਼ਿਵ ਮੰਦਰ ਚੌਕ ਦੇ ਨਜ਼ਦੀਕ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਠ ਮੋਬਾਈਲ ਫੋਨ,ਇੱਕ ਖੇਡਣਾ ਪਿਸਤੌਲ, ਲੋਹੇ ਦਾ ਦਾਤ ਅਤੇ ਵਾਰਦਾਤ ਮੌਕੇ ਇਸਤੇਮਾਲ ਹੋਣ ਵਾਲੀ ਐਕਟਿਵਾ ਬਰਾਮਦ ਕੀਤੀ ਹੈ। ਪੁਲਿਸ ਨੂੰ ਆਸ ਹੈ ਕਿ ਵਧੇਰੇ ਪੁੱਛਗਿੱਛ ਦੌਰਾਨ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਬਾਰੇ ਅਹਿਮ ਸੁਰਾਗ਼ ਹੱਥ ਲੱਗਣਗੇ।