05/19/2024 8:40 AM

ਆਖਰ ਕਿਉਂ ਨਹੀਂ ਲਾਇਆ ਜਾ ਰਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੱਕਾ ਜਥੇਦਾਰ? ਸ਼੍ਰੋਮਣੀ ਕਮੇਟੀ ਨੂੰ ਲੈਟਰ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੱਕਾ ਜਥੇਦਾਰ ਨਾ ਲਾਉਣ ਉੱਪਰ ਸਵਾਲ ਉੱਠਣ ਲੱਗੇ ਹਨ। ਲੰਬੇ ਸਮੇਂ ਤੋਂ ਗਿਆਨੀ ਹਰਪ੍ਰੀਤ ਸਿੰਘ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁਦਾ ਸੰਭਾਲ ਰਹੇ ਹਨ। ਇਹ ਮਾਮਲਾ ਕਈ ਵਾਰ ਉੱਠਿਆ ਹੈ ਪਰ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ। ਇਹ ਵੀ ਅਹਿਮ ਹੈ ਕਿ ਪੰਜਾਬ ਅੰਦਰ ਤਿੰਨ ਤਖਤ ਸਾਹਿਬ ਹਨ ਪਰ ਕਾਫੀ ਸਮੇਂ ਤੋਂ ਦੋ ਜਥੇਦਾਰ ਹੀ ਸੇਵਾ ਸੰਭਾਲ ਰਹੇ ਹਨ।

ਹੁਣ ਵਿਰੋਧੀ ਧਿਰ ਦੇ ਅੰਤਰਿੰਗ ਕਮੇਟੀ ਮੈਂਬਰਾਂ ਨੇ ਪੰਥਕ ਮਾਮਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਸ੍ਰੀ ਅਕਾਲ ਤਖ਼ਤ ਦਾ ਪੱਕਾ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਪੱਕਾ ਹੈੱਡ ਗ੍ਰੰਥੀ ਨਾ ਹੋਣ, ਸ੍ਰੀ ਅਕਾਲ ਤਖ਼ਤ ਦੇ ਦੋ ਹੈੱਡ ਗ੍ਰੰਥੀ ਤੇ ਪੰਜਾਬ ਵਿਚਲੇ ਤਿੰਨ ਤਖ਼ਤਾਂ ਦੇ ਦੋ ਜਥੇਦਾਰ ਹੋਣ ’ਤੇ ਸਖਤ ਇਤਰਾਜ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਵਰਤਾਰੇ ਨੂੰ ਪਰੰਪਰਾ ਤੇ ਸਿਧਾਂਤਾਂ ਦੇ ਖ਼ਿਲਾਫ਼ ਦੱਸਿਆ ਹੈ।

ਵਿਰੋਧੀ ਧਿਰ ਵਿੱਚ ਸ਼ਾਮਲ ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ, ਮਲਕੀਤ ਸਿੰਘ ਚੰਗਾਲ ਤੇ ਭੁਪਿੰਦਰ ਸਿੰਘ ਅਸੰਧ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਇਹ ਅਹਿਮ ਮਸਲੇ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਿੰਨ ਤਖ਼ਤ ਹਨ ਪਰ ਤਖ਼ਤਾਂ ਦੇ ਜਥੇਦਾਰ ਦੋ ਹਨ।

ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹੀ ਸ੍ਰੀ ਅਕਾਲ ਤਖ਼ਤ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦਾ ਹੈੱਡ ਗ੍ਰੰਥੀ ਵੀ ਇਸ ਵੇਲੇ ਕਾਰਜਕਾਰੀ ਹੈੱਡ ਗ੍ਰੰਥੀ ਹੈ