05/19/2024 4:23 PM

ਤੇਜ਼ੀ ਨਾਲ ਬਦਲ ਰਿਹਾ ਪੰਜਾਬ ਦਾ ਮੌਸਮ

ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਇਸ ਵਾਰ ਠੰਢ ਨੇ ਸਾਰੇ ਰਿਕਾਰਡ ਤੋੜੇ ਹਨ ਪਰ ਬਾਰਸ਼ ਘੱਟ ਪਈ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਠੰਢ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜਿਆ ਹੈ ਪਰ ਜਨਵਰੀ ਮਹੀਨੇ ’ਚ ਆਮ ਨਾਲੋਂ ਮੀਂਹ 26 ਫ਼ੀਸਦ ਘੱਟ ਪਿਆ ਹੈ। ਮੌਸਮ ਦੇ ਇਸ ਬਦਲਾਅ ਨਾਲ ਆਉਣ ਵਾਲੇ ਸਮੇਂ ਵਿੱਚ ਅਸਰ ਵੇਖਣ ਨੂੰ ਮਿਲੇਗਾ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਪੈ ਰਹੀ ਠੰਢ ਨੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਦੌਰਾਨ ਸੰਘਣੀ ਧੁੰਦ ਤੇ ਸੀਤ ਲਹਿਰਾਂ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਤੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਜਨਵਰੀ ਮਹੀਨੇ ’ਚ ਆਮ ਨਾਲੋਂ ਮੀਂਹ 26 ਫ਼ੀਸਦ ਘੱਟ ਪਿਆ ਹੈ।

ਇਸ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਤੋਂ ਲਗਾਤਾਰ ਪੈ ਰਹੀ ਠੰਢ ਨੇ ਸੂਬੇ ਵਿੱਚ 20 ਸਾਲਾਂ ਦੇ ਰਿਕਾਰਡ ਤੋੜ ਕੇ ਰੱਖ ਦਿੱਤੇ। ਇਸ ਵਾਰ ਪੰਜਾਬ ਦੇ ਕਈ ਸ਼ਹਿਰਾਂ ਦਾ ਘੱਟ ਤੋਂ ਘੱਟ ਤਾਪਮਾਨ ਵੀ ਮਨਫੀ ਵਿੱਚ ਚਲਾ ਗਿਆ, ਉੱਥੇ ਅੱਧਾ ਦਰਜਨ ਸ਼ਹਿਰਾਂ ਵਿੱਚ ਕਈ ਦਿਨ ਵੱਧ ਤੋਂ ਵੱਧ ਤਾਪਮਾਨ ਵੀ 11 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਹੈ।

ਇਸ ਤੋਂ ਪਹਿਲਾਂ ਸਾਲ 2003 ਵਿੱਚ ਅਜਿਹਾ ਮੌਸਮ ਰਿਹਾ ਸੀ। ਜਦੋਂ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਸੂਬਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਘੱਟ ਮੀਂਹ ਪੈਣ ਦਾ ਕਾਰਨ ਮੌਸਮ ’ਚ ਪੱਛਮੀ ਵਿਗਾੜ ਦਾ ਕਮਜ਼ੋਰ ਪੈਣਾ ਮੰਨਿਆ ਜਾ ਰਿਹਾ ਹੈ।

ਮੌਸਮ ਵਿਗਿਆਨੀ ਸ਼ਵਿੰਦਰ ਸਿੰਘ ਨੇ ਕਿਹਾ ਕਿ ਮੀਂਹ ਦੇ ਘਟਣ ਦੇ ਕਾਰਨਾਂ ਦੀ ਪੜਚੋਲ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਜਨਵਰੀ ਮਹੀਨੇ ’ਚ 15.1 ਐਮਐਮ ਮੀਂਹ ਪਿਆ ਹੈ, ਜਦਕਿ ਉਮੀਦ 20.3 ਐਮਐਮ ਮੀਂਹ ਦੀ ਲਾਈ ਜਾ ਰਹੀ ਸੀ।

Related Posts