ਆਰਕੈਸਟਰਾ, ਬੈਂਡ, ਡੀਜੇ ਤੇ ਲਾਊਡ ਸਪੀਕਰਾਂ ‘ਤੇ 28 ਮਾਰਚ ਤੱਕ ਪਾਬੰਦੀ ਦੇ ਹੁਕਮ

ਸ਼ੋਰ ਪ੍ਰਦੂਸ਼ਣ ਦੇ ਪ੍ਰਭਾਵਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੇ ਧਾਰਾ 144 ਅਧੀਨ ਅਧਿਕਾਰਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਮੈਰਿਜ ਪੈਲਸਾਂ ਅਤੇ ਹੋਰ ਥਾਂਵਾਂ ’ਤੇ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਹੁਕਮ ਲਾਗੂ ਕੀਤੇ ਹਨ।

ਇਹ ਹੁਕਮ 28 ਮਾਰਚ 2023 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਪ੍ਰੈਸ਼ਰ ਹਾਰਨ ਆਦਿ ਦੀ ਵਰਤੋਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ ਪਰ ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ।

ਆਰਕੈਸਟਰਾ, ਬੈਂਡ, ਡੀ.ਜੇ ਸਿਸਟਮ ਤੇ ਲਾਊਡ ਸਪੀਕਰਾਂ ਦੀ ਵਰਤੋਂ ਮੈਰਿਜ ਪੈਲਸ ਤੇ ਧਾਰਮਿਕ ਥਾਵਾਂ ’ਤੇ ਵਜਾਉਣ ਦੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਰਹੇਗੀ। ਬਰਾਤ, ਜਿਸ ਵਿੱਚ ਐਂਪਲੀਫਾਇਰ ਦੀ ਵਰਤੋਂ ਕੀਤੀ ਜਾਵੇਗੀ, ਉਸ ’ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਹੋਵੇਗੀ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetfixbetjojobetmatbetpadişahbetpadişahbetManavgat escortholiganbet