ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋਂ 01 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਨ ਵਿੱਚ ਕੀਤੀ ਸਫਲਤਾ ਹਾਸਿਲ
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੀ ਰਹਿਨੁਮਾਈ ਹੇਠ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਅਤੇ ਸ਼੍ਰੀ ਹਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜ਼ਨ ਨਕੋਦਰ ਜਲੰਧਰ ਦਿਹਾਤੀ ਅਤੇ ਸਬ ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਕੋਦਰ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋਂ 11 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੇ 21 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜ਼ਨ ਨਕੋਦਰ ਜੀ ਨੇ ਦੱਸਿਆ ਕਿ SI ਮਨਦੀਪ ਸਿੰਘ ਅਤੇ ਮਹਿਲਾ ਸਿਪਾਹੀ ਰਮਨਦੀਪ ਕੌਰ ਸਮੇਤ ਸਾਥੀ ਕਰਮਚਾਰੀਆ ਦੇ ਪਿੰਡ ਖੁਰਸ਼ੇਦਪੁਰ, ਪੰਡੋਰੀ ਖਾਸ ਅਤੇ ਲਈਏਵਾਲ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਖੁਰਜ਼ੈਦਪੁਰ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਹੀ ਸੀ ਤਾਂ ਇੱਕ ਮੋਟਰਸਾਈਕਲ ਨੰਬਰੀ PB-08-M-4491 ਮਾਰਕਾ ਬਜਾਜ ਪਲਟੀਨਾ ਰੰਗ ਕਾਲਾ ਨੀਲਾ ਪਰ ਇੱਕ ਆਦਮੀ ਅਤੇ ਇਕ ਔਰਤ ਆਉਂਦੇ ਦਿਖਾਈ ਦਿੱਤੇ। ਜਿਹਨਾਂ ਪਾਸ ਇੱਕ ਪਲਾਸਟਿਕ ਥੋਰਾ ਸੀ। ਮੋਟਰਸਾਈਕਲ ਚਾਲਕ ਨੇ ਮੋਟਰਸਾਈਕਲ ਰੋਕ ਕੇ ਕਣਕ ਦੇ ਖੇਤਾ ਵਿੱਚ ਹੁੰਦਾ ਹੋਇਆ ਕਮਾਦ ਦੇ ਖੇਤਾਂ ਵਿੱਚ ਦੌੜ ਗਿਆ। 51 ਮਨਦੀਪ ਸਿੰਘ ਨੇ ਮਹਿਲਾ ਸਿਪਾਹੀ ਰਮਨਦੀਪ ਕੌਰ ਦੀ ਮਦਦ ਨਾਲ ਮੋਟਰਸਾਈਕਲ ਦੇ ਪਿਛੇ ਬੈਠੀ ਔਰਤ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਕੁਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਪੰਡੋਰੀ ਖਾਸ ਦੱਸਿਆ ਜਿਸ ਨੂੰ ਦੋੜ ਗਏ ਵਿਅਕਤੀ ਦਾ ਨਾਮ ਪੁਛਿਆਂ ਜਿਸ ਨੇ ਦੱਸਿਆ ਕਿ ਉਹ ਉਸ ਦਾ ਪਤੀ ਹੈ ਜਿਸ ਦਾ ਨਾਮ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਕਰਾ ਸਿੰਘ ਵਾਸੀ ਪਿੰਡ ਪਹੀ ਖਾਸ ਥਾਣਾ ਸਿਟੀ ਨਕਦਰ ਦਸਿਆ ਅਤੇ ਉਸ ਦੇ ਬਚਾ ਪਲਾਸਟਿਕ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਮਿਲੇ। ਜਿਸ ਤੇ ਦੋਸ਼ਣ ਕੁਲਵਿੰਦਰ ਕੌਰ ਅਤੇ ਉਸਦੇ ਪਤੀ ਬਲਵਿੰਦਰ ਸਿੰਘ ਦੇ ਖਿਲਾਫ ਮੁਕਦਮਾ ਨੰਬਰ 14 ਮਿਤੀ 03,02,2023 ਅਧੀ 15(ਬੀ)-61-85 NDPS ACT ਥਾਣਾ ਸਿਟੀ ਨਕਦਰ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਬਲਵਿੰਦਰ ਸਿੰਘ ਜੀ ਗ੍ਰਿਫਤਾਰੀ ਅਜੇ ਬਾਕੀ ਹੈ।
ਬ੍ਰਾਮਦਗੀ :-
1. 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ 2 ਮੋਟਰਸਾਈਕਲ ਨੰਬਰੀ PB-08-EM-4491, ਮਾਰਕਾ ਬਜਾਜ ਪਲਟੀਨਾ ਰੰਗ ਕਾਲਾ ਨੀਲਾ