ਪੰਜਾਬ ‘ਚ ਬਦਲੇਗਾ ਮੌਸਮ

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ 8 ਫਰਵਰੀ ਨੂੰ ਪੰਜਾਬ ’ਚ ਬੱਦਲਵਾਈ ਤੇ 9 ਤੇ 10 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਸੂਬੇ ਵਿੱਚ ਪਾਰਾ ਮੁੜ ਹੇਠਾਂ ਆ ਸਕਦਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਲਕੀ ਬਾਰਸ਼ ਕਣਕ ਦੀ ਫਸਲ ਲਈ ਵਰਦਾਨ ਸਾਬਤ ਹੋ ਸਕਦੀ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ਼ ਧੁੱਪ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਪੰਜਾਬ ਵਿੱਚ ਘੱਟ ਤੋਂ ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਕੁਝ ਥਾਵਾਂ ’ਤੇ ਹੋਈ ਕਿਣਮਿਣ ਕਰਕੇ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਤੋਂ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਹਾਸਲ ਜਾਣਕਾਰੀ ਅਨੁਸਾਰ ਲੰਘੇ ਦਿਨ ਰਾਜਧਾਨੀ ਚੰਡੀਗੜ੍ਹ ਸਣੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ ਤੇ ਗੁਰਦਾਸਪੁਰ ’ਚ ਹਲਕੀ ਕਿਣ-ਮਿਣ ਹੋਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਰਾਤ ਵੇਲੇ ਸਭ ਤੋਂ ਗਰਮ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਸੀ।

ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 11.1 ਡਿਗਰੀ, ਲੁਧਿਆਣਾ ’ਚ 9.2, ਪਟਿਆਲਾ ’ਚ 9.7, ਪਠਾਨਕੋਟ ’ਚ 13.1, ਫ਼ਰੀਦਕੋਟ ’ਚ 12.2, ਗੁਰਦਾਸਪੁਰ ’ਚ 8, ਨਵਾਂ ਸ਼ਹਿਰ ’ਚ 10.6, ਬਰਨਾਲਾ ’ਚ 9, ਫਤਿਹਗੜ੍ਹ ਸਾਹਿਬ ’ਚ 7.6, ਫਿਰੋਜ਼ਪੁਰ ’ਚ 11.6, ਹੁਸ਼ਿਆਰਪੁਰ ’ਚ 10.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਹ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਵੱਧ ਰਿਹਾ ਹੈ |

hacklink al hack forum organik hit deneme bonusu veren sitelerMostbetMostbetistanbul escortsacehgroundsnaptikacehgrounddeneme bonusu veren sitelerbetturkeybetturkeybetturkeynesine casinoGrandpashabetGrandpashabetDeneme Bonusudeneme pornosu veren sex siteleriGeri Getirme Büyüsüİzmir escortÇeşme escortGaziemir escortbetturkeyxslotzbahismarsbahis mobile girişbahiscom mobil girişbahsegelngsbahis resmi girişfixbetbetturkeycasibomsahabetgrandpashabetcasibommeritkingonwin15 Ocak, casibom giriş, yeni.casibom girişcasibomrestbet mobil girişbetturkey bahiscom mobil girişcasibomcasibomcasibom giriş7slotscratosbetvaycasinoalevcasinobetandyoucasibom girişelizabet girişdeneme pornosu veren sex sitelericasibom güncelportobetpadişahbet girişpadişahbetcasibom girişjojobetjojobet