ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣਗੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ

ਜੇਲਾਂ ਦੇ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੇ ਵਿੱਚ ਸ਼ਿਰਕਤ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਪਿੰਡ ਵਾਸੀਆਂ ਦੇ ਨਾਲ ਚੰਡੀਗੜ੍ਹ ਦੇ ਲਈ ਰਵਾਨਾ ਹੋ ਗਏ ਹਨ ਤੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

ਜ਼ਿਕਰ ਕਰ ਦਈਏ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਆਮ ਲੋਕਾਂ ਦੇ ਨਾਲ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਵਿੱਚ ਸ਼ਾਮਲ ਹੋਣ ਦੇ ਲਈ ਰਵਾਨਾ ਹੋਏ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਜ਼ਾਵਾ ਪੂਰੀਆ ਕਰ ਚੁੱਕੇ ਸਿੰਘਾਂ ਨੂੰ ਇਨਸਾਫ਼ ਦੇ ਲਈ ਰਿਹਾਅ ਕਰਵਾਉਣ ਦੇ ਮਕਸਦ ਦੇ ਚਲਦਿਆ ਆਪਣਾ ਫ਼ਰਜ ਸਮਝਦੇ ਹੋਏ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਸਿੱਧੂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਗੀਤ ਵੀ ਗਾਇਆ ਪਰ ਉਹ ਵੀ ਬੈਨ ਕਰ ਦਿੱਤਾ ਪਰ ਸਾਡੇ ਦੇਸ਼ ਵਿੱਚ ਇਨਸਾਫ਼ ਲੈਣ ਦੇ ਲਈ ਜੱਦੋਜਹਿਦ ਕਰਨੀ ਪੈਂਦੀ ਹੈ ਤੇ ਉਨ੍ਹਾਂ ਕਿਹਾ ਪਿੰਡ ਵਾਸੀਆਂ ਦਾ ਫੈਸਲਾ ਸੀ ਕਿ ਕੌਮੀ ਇਨਸਾਫ਼ ਮੋਰਚੇ ਵਿੱਚ ਹਾਜ਼ਰੀ ਲਗਵਾਉਣੀ ਹੈ ਜਿਸ ਲਈ ਉਹ ਅੱਜ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ।

ਇਸ ਮੌਕੇ ਭਾਨਾ ਸਿੱਧੂ ਨੇ ਵੀ ਕਿਹਾ ਕਿ ਇੱਥੇ ਪੈਸੇ ਵਾਲਿਆਂ ਦੇ ਲਈ ਇਨਸਾਫ਼ ਹੋਰ ਤੇ ਆਮ ਲੋਕਾਂ ਲਈ ਹੋਰ ਹੈ ਇਸ ਲਈ ਜੇਲਾਂ ਵਿੱਚ ਸਜ਼ਾਵਾ ਪੂਰੀਆ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।

ਜ਼ਿਕਰ ਕਰ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਕੌਮੀ ਇੰਨਸਾਫ਼ ਮੋਰਚਾ ਲੱਗਿਆ ਹੋਇਆ ਹੈ। ਇਸ ਦੌਰਾਨ ਬੀਤੇ ਸੋਮਵਾਰ ਨੂੰ ਪਹਿਲਾ 31 ਮੈਂਬਰੀ ਜਥੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਕੂਚ ਕੀਤਾ ਗਿਆ ਸੀ, ਪਰ ਰਸਤੇ ਵਿੱਚ ਹੀ ਚੰਡੀਗੜ੍ਹ ਪੁਲਿਸ ਨੇ ਰੋਕ ਲਿਆ। ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਦੇ 31 ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਮੋਰਚੇ ਦੇ 31 ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿਰੁੱਧ ਘਾਰਾ 107 ਅਤੇ 157 ਦਾ ਕੇਸ ਦਰਜ ਕੀਤਾ ਗਿਆ ਹੈ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişpadişahbetpadişahbetmarsbahisgamdom1xbet girişKarşıyaka escort