ਸੂਤਰਾਂ ਦੇ ਹਵਾਲੇ ਨਾਲ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਜਲਦ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਭਲਕੇ ਪਿੰਡ ਫਤਿਹਪੁਰ ਜ਼ਿਲ੍ਹਾ ਜਲੰਧਰ ਦੇ ਛੇਵੀਂ ਪਾਤਿਸ਼ਾਹੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਐਨਆਰਆਈ ਹੈ ਤੇ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਵਿਆਹ ਦੀ ਕੋਈ ਅਧਿਕਾਰਕ ਜਾਣਕਾਰੀ ਨਹੀਂ ਆਈ, ਇਹ ਜਾਣਕਾਰੀ ਸਿਰਫ਼ ਮੀਡੀਆ ਦੇ ਸੂਤਰਾਂ ਤੋਂ ਹੀ ਹੈ।