ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਝੜਪ ਮਗਰੋਂ 39 ਜਣਿਆਂ ਖਿਲਾਫ ਕੇਸ ਦਰਜ, ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਬੀਤੇ ਦਿਨੀਂ ਹੋਈ ਹਿੰਸਾ ਦੇ ਮੁਲਜ਼ਮਾਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਚੰਡੀਗੜ੍ਹ ਪੁਲਿਸ ਨਾਲ ਕੌਮੀ ਇਨਸਾਫ ਮੋਰਚੇ ਦੀ ਹੋਈ ਝੜਪ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਚੰਡੀਗੜ੍ਹ ਦੇ ਥਾਣਾ 39 ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆ ਧਾਰਾ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦਰਅਸਲ ‘ਚ ਬੀਤੇ ਕੱਲ੍ਹ ਕੌਮੀ ਇਨਸਾਫ ਮੋਰਚੇ ਦੇ ਜਥੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾ ਰਿਹਾ ਸੀ। ਜਥੇ ਵੱਲੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਤੇ ਰੋਕੇ ਜਾਣ ’ਤੇ ਉਨ੍ਹਾਂ ਚੰਡੀਗੜ੍ਹ ਪੁਲਿਸ ’ਤੇ ਤਲਵਾਰਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਪੁਲਿਸ ਦੀ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਤੇ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਸਨ। ਇਸ ਦੌਰਾਨ ਪੁਲਿਸ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਸੀ।

ਇਸ ਤੋਂ ਬਾਅਦ ਪੁਲਿਸ ਨੇ ਵਾਟਰ ਕੈਨਨ ਨਾਲ ਕਾਬੂ ਕਰ ਲਿਆ। ਇਸ ਹਿੰਸਾ ‘ਚ ਚੰਡੀਗੜ੍ਹ ਪੁਲਿਸ ਦੇ ਕਈ ਜਵਾਨ ਜ਼ਖਮੀ ਹੋਏ ਹਨ। ਇਸ ਤੋਂ ਬਾਅਦ ਪੁਲਿਸ ਨੇ ਸੈਕਟਰ 36 ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਖਿਲਾਫ਼ ਕਤਲ ਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਹ ਲੋਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ।

ਚੰਡੀਗੜ੍ਹ ਪੁਲਿਸ ਨੇ ਦੰਗਾ ਭੜਕਾਉਣ, ਹਥਿਆਰਾਂ ਨਾਲ ਭੜਕਾਉਣ, ਗੈਰਕਾਨੂੰਨੀ ਇਕੱਠ ਕਰਨ, ਸਰਕਾਰੀ ਕਰਮਚਾਰੀ ਨੂੰ ਡਿਊਟੀ ਵਿੱਚ ਰੁਕਾਵਟ ਪਾਉਣ, ਜਨਤਕ ਹੁਕਮਾਂ ਦੀ ਉਲੰਘਣਾ ਕਰਨ, ਡਿਊਟੀ ’ਤੇ ਮੌਜੂਦ ਸਰਕਾਰੀ ਕਰਮਚਾਰੀ ਨੂੰ ਨੁਕਸਾਨ ਪਹੁੰਚਾਉਣ, ਇਰਾਦਾ ਕਤਲ, ਡਕੈਤੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਡਕੈਤੀ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਅਪਰਾਧਿਕ ਸਾਜ਼ਿਸ਼ ਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਵਿੱਚ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਜੰਡਿਆਲਾ, ਜਸਵਿੰਦਰ ਸਿੰਘ ਰਾਜਪੁਰਾ, ਰੁਪਿੰਦਰਜੀਤ ਸਿੰਘ ਆਦਿ ਸ਼ਾਮਲ ਹਨ। ਸੈਕਟਰ 34 ਥਾਣੇ ਦੇ ਐਸਐਚਓ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਐਫਆਈਆਰ ਮੁਤਾਬਕ ਹਮਲਾਵਰਾਂ ਨੇ ਚੰਡੀਗੜ੍ਹ ਪੁਲਿਸ ਦੇ 20 ਬੈਰੀਕੇਡ ਲੈ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ।
hacklink al hack forum organik hit deneme bonusu veren sitelerMostbetMostbetistanbul escortsacehgroundsnaptikacehgroundbetturkeybetturkeybetturkeyskyblock sunucularıGrandpashabetGrandpashabetDeneme Bonusudeneme pornosu veren sex siteleriGeri Getirme Büyüsüİzmir escortAnkara escortAntalya escortbetturkeyxslotzbahismarsbahis mobile girişstarzbet mobile girişmeritkingpadişahbet resmi girişmarsbahisjojobet girişcasibomimajbetmatbetjojobetcasibommarsbahis15 Ocak, casibom giriş, yeni.pashagaming mobil girişbetturkey timebet mobil girişcasibomcasibom girişjojobet girişelizabet girişdeneme pornosu veren sex siteleriportobetcasibom girişjojobetjojobetcasibomcasibom girişcasibomonwinonwincasibom giriş güncel