ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੀ ਰਹਿਨੁਮਾਈ ਹੇਠ ਸਮਾਜ ਦੇ ਮਾੜੇ ਅਨਸਰਾ/ਜ਼ੋਰਾਂ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਅਤੇ ਸ਼੍ਰੀ ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਅਤੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਪਾਰਟੀ ਨੇ (13 ਚੋਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ (02 ਚੋਰੀ ਸ਼ੂਦਾ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਨਕੋਦਰ ਜੀ ਨੇ ਦੱਸਿਆ ਕਿ ASI ਰਣਜੀਤ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਵਾਈ ਪੁਆਂਇੰਟ ਮਲਸੀਆ ਰੋਡ ਨਕੋਦਰ ਦੀ ਨਾਕਾਬੰਦੀ ਕੀਤੀ ਹੋਈ ਸੀ ਤਾਂ 02 ਮੋਟਰਸਾਈਕਲਾਂ ਪਰ 03 ਵਿਅਕਤੀ ਆਉਂਦੇ ਦਿਖਾਈ ਦਿੱਤੇ ਜਿਹਨਾਂ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ਵਿਅਕਤੀ ਪੁਲਿਸ ਦੀ ਨਾਕਾਬੰਦੀ ਦੇਖ ਕੇ ਯਕਦਮ ਪਿੱਛੇ ਨੂੰ ਮੁੜਨ ਲਗੇ ਜਿਹਨਾਂ ਨੂੰ ASI ਰਣਜੀਤ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਹਨਾਂ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਚਿੱਟਾ ਪੁੱਤਰ ਤਰਸੇਮ ਸਿੰਘ ਵਾਸੀ ਮੁਹੱਲਾ ਸਰਾ ਨਕੋਦਰ, ਦੂਸਰੇ ਵਿਅਕਤੀ ਨੇ ਆਪਣਾ ਨਾਮ ਸਾਹਿਲ ਉਰਫ ਬਾਬਾ ਉਰਫ ਕੜਾਹ ਪੁੱਤਰ ਸੁਖਵਿੰਦਰ ਰਾਮ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਅਤੇ ਤੀਸਰੇ ਵਿਅਕਤੀ ਨੇ ਆਪਣਾ ਨਾਮ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਜਸਪਾਲ ਸਿੰਘ ਵਾਸੀ ਮੁਹਲਾ ਮੁਨਾਰਾ ਨਕੋਦਰ ਥਾਣਾ ਸਿਟੀ ਨਕੋਦਰ ਦੱਸਿਆ ਜਿਹਨਾਂ ਪਾਸੋ ਮੋਟਰਸਾਈਕਲਾਂ ਦੇ ਕਾਗਜ ਨਹੀਂ ਮਿਲੇ। ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕਦਮਾ ਨੰਬਰ 14 ਮਿਤੀ 07.02.2023 ਅਧ 379/411/34 ਭ:ਦ ਥਾਣਾ ਸਿਟੀ ਨਕੋਦਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਬ੍ਰਾਮਦਗੀ :- 02 ਮੋਟਰਸਾਈਕਲ ਮਾਰਕਾ ਹੀਰੋ ਡਿਲਕਸ ਰੰਗ ਕਾਲਾ ਲਾਲ ਧਾਰੀਆਂ ਵਾਲੇ ਦੋਨੋਂ।