ਕੰਡਿਆਲੀ ਤਾਰ ਨਾਲ ਪੁਲਿਸ ਨੇ ਲਾਈਆਂ ਰੋਕਾਂ, 2 ਦਿਨ ਪਹਿਲਾਂ ਹੋਈ ਸੀ ਹਿੰਸਾ

ਅੱਜ ਵੀ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਚੰਡੀਗੜ੍ਹ ਪੁਲਿਸ ਪੂਰੀ ਤਾਕਤ ਨਾਲ ਖੜ੍ਹੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਸਰਹੱਦੀ ਖੇਤਰ ਤੋਂ ਗਾਇਬ ਰਹੀ ਮੋਹਾਲੀ ਪੁਲਿਸ ਵੀ ਮੌਕੇ ‘ਤੇ ਮੌਜੂਦ ਹੈ। ਦੋਵੇਂ ਪਾਸੇ ਪੁਲਿਸ ਫੋਰਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਚੰਡੀਗੜ੍ਹ ਪੁਲਿਸ ਦੇ ਡੀਜੀਪੀ ਸਮੇਤ ਹੋਰ ਅਧਿਕਾਰੀ ਵੀ ਪਹਿਲੇ ਦਿਨ ਹੀ ਬੈਕਫੁੱਟ ’ਤੇ ਆਉਣ ਦੇ ਅਗਲੇ ਦਿਨ ਤੋਂ ਹੀ ਐਲਾਨ ਕਰਕੇ ਫੋਰਸ ਦੇ ਜਵਾਨਾਂ ਨੂੰ ਹੌਸਲਾ ਦੇ ਰਹੇ ਹਨ। ਦੂਜੇ ਪਾਸੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰ ਸਮੇਂ-ਸਮੇਂ ‘ਤੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮੋਰਚੇ ਦੇ ਮੈਂਬਰਾਂ ਵੱਲੋਂ ਕੀਤੀ ਗਈ ਹਿੰਸਾ ਤੋਂ ਬਾਅਦ ਇਹ ਸਰਹੱਦੀ ਪੁਆਇੰਟ ਸੰਵੇਦਨਸ਼ੀਲ ਬਣਿਆ ਹੋਇਆ ਹੈ।

ਚੰਡੀਗੜ੍ਹ ਪੁਲਿਸ ਅਨੁਸਾਰ 12 ਖਾਲਿਸਤਾਨ ਪੱਖੀ ਜਥੇਬੰਦੀਆਂ ਦੇ ਸਮਰਥਕਾਂ ਨੇ ਵੀ ਕੌਮੀ ਇਨਸਾਫ਼ ਮੋਰਚਾ ਦੇ ਬੈਨਰ ਹੇਠ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਮੁਹਾਲੀ ਬਾਰਡਰ, ਸੈਕਟਰ 52-53 ਦੇ ਬੈਰੀਅਰ ‘ਤੇ ਹਿੰਸਾ ਦਾ ਸਹਾਰਾ ਲੈ ਕੇ ਚੰਡੀਗੜ੍ਹ ਦੇ 13 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਨ੍ਹਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਈਆਂ। ਚੰਡੀਗੜ੍ਹ ਪੁਲਿਸ ਨੇ ਇਸ ਲਈ ਕੌਮੀ ਇਨਸਾਫ਼ ਮੋਰਚੇ ਨੂੰ ਜ਼ਿੰਮੇਵਾਰ ਦੱਸਿਆ ਹੈ। ਪਹਿਲੇ ਦਿਨ ਲਾਠੀਚਾਰਜ ਦੇ ਹੁਕਮ ਨਾ ਮਿਲਣ ਤੋਂ ਬਾਅਦ ਬੈਕਫੁੱਟ ‘ਤੇ ਚਲੀ ਗਈ ਚੰਡੀਗੜ੍ਹ ਪੁਲਸ ਵੀਰਵਾਰ ਤੋਂ ਪੂਰੀ ਤਾਕਤ ਨਾਲ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਜ਼ਰ ਆ ਰਹੀ ਹੈ।

ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ

ਦੱਸ ਦਈਏ ਕਿ ਕੌਮੀ ਇਨਸਾਫ ਮੋਰਚਾ ਦੇ ਬੈਨਰ ਹੇਠ 12 ਸਿੱਖ ਜਥੇਬੰਦੀਆਂ ਦੇ ਪ੍ਰਦਰਸ਼ਨਕਾਰੀਆਂ ਵੱਲੋਂ ਪਿਛਲੇ ਕਰੀਬ ਇੱਕ ਮਹੀਨੇ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਮੰਗ ਹੈ ਕਿ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਇਹ ਪ੍ਰਦਰਸ਼ਨਕਾਰੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਵੀ ਕਰ ਰਹੇ ਹਨ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişgrandpashabetDiyarbakır escortpadişahbetpadişahbet girişmarsbahisimajbetgrandpashabet