ਚੰਡੀਗੜ੍ਹ ਦੇ ਸੈਕਟਰ 52/53 ਵਿੱਚ ਪੁਲਿਸ ਨਾਲ ਝੜਪ ਕਰਨ ਵਾਲਿਆਂ ਦੀ ਚੰਡੀਗੜ੍ਹ ਪੁਲਿਸ ਨੇ ਪਛਾਣ ਕਰ ਲਈ ਹੈ। ਜਿਸ ਨੂੰ ਲੈ ਕੇ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਕਰਕੇ ਲੋਕਾਂ ਤੋਂ ਮਦਦ ਮੰਗੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਜੇ ਕਿਸੇ ਨੂੰ ਵੀ ਇਨ੍ਹਾਂ ਦੀ ਪਛਾਣ ਤੋਂ ਹੋਵੇ ਤਾਂ ਉਹ ਦੀ ਇਸ ਦੀ ਜਾਣਕਾਰੀ ਉਨ੍ਹਾਂ ਨਾਲ ਸਾਂਝੀ ਕਰਨ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਪੁਲਿਸ ਵੱਲੋਂ ਫੋਨ ਨੰਬਰ ਜਾਰੀ
ਲੋਕਾਂ ਨੂੰ ਈਮੇਲ ਆਈਡੀ firno.63@gmail.com ਅਤੇ WhatsApp ਨੰਬਰ 9875984001 ‘ਤੇ ਜਾਣਕਾਰੀ ਸਾਂਝੀ ਕਰਨ ਲਈ ਕਿਹਾ। ਸੂਚਨਾ ਦੇਣ ਵਾਲੇ ਨੂੰ ਵੀ ਇਨਾਮ ਦਿੱਤਾ ਜਾਵੇਗਾ ਅਤੇ ਪਛਾਣ ਗੁਪਤ ਰੱਖੀ ਜਾਵੇਗੀ।
ਪੁਲਿਸ ਨੇ ਕੀ ਰੱਖਿਆ ਸੀ ਪੱਖ
ਜ਼ਿਕਰ ਕਰ ਦਈਏ ਕਿ ਲੰਘੇ ਦਿਨੀਂ ਕੌਮੀ ਇਨਸਾਫ਼ ਵਿੱਚ ਸ਼ਾਮਲ ਲੋਕਾਂ ਦੀ ਅਤੇ ਪੁਲਿਸ ਮੁਲਾਜ਼ਮਾਂ ਦੀ ਆਪਸ ਵਿੱਚ ਝੜਪ ਹੋਈ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਿਹਾ ਸੀ ਕਿ 12 ਖਾਲਿਸਤਾਨ ਪੱਖੀ ਜਥੇਬੰਦੀਆਂ ਦੇ ਸਮਰਥਕਾਂ ਨੇ ਵੀ ਕੌਮੀ ਇਨਸਾਫ਼ ਮੋਰਚਾ ਦੇ ਬੈਨਰ ਹੇਠ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਮੁਹਾਲੀ ਬਾਰਡਰ, ਸੈਕਟਰ 52-53 ਦੇ ਬੈਰੀਅਰ ‘ਤੇ ਹਿੰਸਾ ਦਾ ਸਹਾਰਾ ਲੈ ਕੇ ਚੰਡੀਗੜ੍ਹ ਦੇ 13 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਨ੍ਹਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਈਆਂ। ਚੰਡੀਗੜ੍ਹ ਪੁਲਿਸ ਨੇ ਇਸ ਲਈ ਕੌਮੀ ਇਨਸਾਫ਼ ਮੋਰਚੇ ਨੂੰ ਜ਼ਿੰਮੇਵਾਰ ਦੱਸਿਆ ਹੈ। ਪਹਿਲੇ ਦਿਨ ਲਾਠੀਚਾਰਜ ਦੇ ਹੁਕਮ ਨਾ ਮਿਲਣ ਤੋਂ ਬਾਅਦ ਬੈਕਫੁੱਟ ‘ਤੇ ਚਲੀ ਗਈ ਚੰਡੀਗੜ੍ਹ ਪੁਲਸ ਵੀਰਵਾਰ ਤੋਂ ਪੂਰੀ ਤਾਕਤ ਨਾਲ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਜ਼ਰ ਆ ਰਹੀ ਹੈ।
ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ
ਦੱਸ ਦਈਏ ਕਿ ਕੌਮੀ ਇਨਸਾਫ ਮੋਰਚਾ ਦੇ ਬੈਨਰ ਹੇਠ 12 ਸਿੱਖ ਜਥੇਬੰਦੀਆਂ ਦੇ ਪ੍ਰਦਰਸ਼ਨਕਾਰੀਆਂ ਵੱਲੋਂ ਪਿਛਲੇ ਕਰੀਬ ਇੱਕ ਮਹੀਨੇ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਮੰਗ ਹੈ ਕਿ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਇਹ ਪ੍ਰਦਰਸ਼ਨਕਾਰੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਵੀ ਕਰ ਰਹੇ ਹਨ।