ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ’ਚ ਵਧ ਰਹੇ ਨਸ਼ਿਆਂ ਤੇ ਅਤਿਵਾਦ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਸ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਨਾਰਕੋ ਅਤਿਵਾਦ ਦੀਆਂ ਰਿਪੋਰਟਾਂ ’ਤੇ ਕਾਰਵਾਈ ਦੇ ਨਿਰਦੇਸ਼ ਦਿੱਤੇ ਸਨ।
ਇਸ ਸਬੰਧੀ ਗੁਰਜੀਤ ਸਿੰਘ ਔਜਲਾ ਨੇ ਦਾਅਵਾ ਕੀਤਾ ਕਿ ਸੂਬੇ ’ਚ ਗ਼ੈਰਕਾਨੂੰਨੀ ਸ਼ਰਾਬ ਦੇ ਉਤਪਾਦਨ ਤੇ ਵਿਕਰੀ ਸਬੰਧੀ ਸਰਕਾਰ ਨੂੰ ਅਦਾਲਤ ਨੇ ਫਟਕਾਰ ਵੀ ਲਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ‘ਆਪ’ 15 ਨੂੰ ਸੁਣਵਾਈ ਦੌਰਾਨ ਜ਼ਿੰਮੇਵਾਰ ਸਰਕਾਰ ਵਾਲੀ ਰਿਪੋਰਟ ਪੇਸ਼ ਕਰੇਗੀ।
ਦੱਸ ਦਈਏ ਕਿ ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗ ਰੈਕੇਟ ਮਾਮਲੇ ‘ਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੈ। ਹਾਈਕੋਰਟ ਨੇ ਡਰੱਗ ਰੈਕੇਟ ਵਿੱਚ ਫਸੇ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਖੋਲ੍ਹਣ ਲਈ ਦਾਇਰ ਪਟੀਸ਼ਨ ‘ਤੇ ਅੱਜ 15 ਫਰਵਰੀ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।