ਜਿਲਾ ਜਲੰਧਰ (ਦਿਹਾਤੀ) ਦੇ ਥਾਣਾ ਲੋਹੀਆ ਦੀ ਪੁਲੀਸ ਪਾਰਟੀ ਵੱਲੋਂ ਮੁਕੱਦਮਾ ਨੰਬਰ 42 ਮਿਤੀ 29.04.2022 ਜੁਰਮ 379ਬੀ,511 IPC ਥਾਣਾ ਲੋਹੀਆ ਦੇ ਫਰਾਰ ਦੋਸ਼ੀ ਨੂੰ ਗ੍ਰਿਫਤਾਰ ਕਰਨ ਸਬੰਧੀ।
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ,ਜਲੰਧਰ- ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ (ਤਫਤੀਸ਼),ਸ੍ਰੀ ਗੁਰਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਨੰਬਰ 42 ਮਿਤੀ 29.04.2022 ਜੁਰਮ 379ਬੀ,511 ।PC ਥਾਣਾ ਲੋਹੀਆ ਦੇ ਫਰਾਰ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮੁਕੱਦਮਾ ਨੰਬਰ 42 ਮਿਤੀ 29.04.2022 ਜੁਰਮ 379ਬੀ,511 IPC ਥਾਣਾ ਲੋਹੀਆ ਬਰਬਿਆਨ ਪਿਆਰਾ ਸਿੰਘ ਪੁੱਤਰ ਆਤੂ ਸਿੰਘ ਵਾਸੀ ਰਾਈਵਾਲ ਦੋਨਾ ਥਾਣਾ ਸ਼ਾਹਕੋਟ ਨੇ ਬਰਖਿਲਾਫ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਜੀਤ ਸਿੰਘ ਵਾਸੀ ਪੂੰਨੀਆ ਥਾਣਾ ਸ਼ਾਹਕੋਟ ਵਗੈਰਾ ਦੇ ਦਰਜ ਰਜਿਸਟਰ ਕਰਵਾਇਆ ਸੀ।ਜੋ ਮੁਕੱਦਮਾ ਉਕਤ ਦਾ ਦੋਸ਼ੀ ਆਪਣੇ ਘਰ ਤੋ ਫਰਾਰ ਸੀ।ਦੋਰਾਨੇ ਤਫਤੀਸ਼ ਮਿਤੀ 19.02.2023 ਨੂੰ ਏ.ਐਸ.ਆਈ ਹੰਸ ਰਾਜ ਥਾਣਾ ਲੋਹੀਆ ਨੇ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਉਕਤ ਦੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਜੀਤ ਸਿੰਘ ਵਾਸੀ ਪੂੰਨੀਆ ਥਾਣਾ ਸ਼ਾਹਕੋਟ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਦੋਸ਼ੀ ਨੂੰ ਮਿਤੀ 20.02.2023 ਨੂੰ ਪੇਸ਼ ਅਦਾਲਤ ਕੀਤਾ ਜਾਵੇਗਾ।