ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਸੁਧਰਨ ਦਾ ਦਾਅਵਾ ਕੀਤਾ ਹੈ। ਸੀਐਮ ਮਾਨ ਨੇ ਨੈਸ਼ਨਲ ਕ੍ਰਾਈਮ ਬਿਉਰੋ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਾਡੀ ਸਰਕਾਰ ਨੇ ਜੋ ਕੰਮ ਕੀਤਾ ਹੈ, ਉਸ ਦੇ ਨਤੀਜੇ ਸਾਹਮਣੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਲਈ ਇਹ ਸ਼ੁਭ ਸੰਕੇਤ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਅਸੀਂ ਜੋ ਵੀ ਕੰਮ ਕੀਤਾ ਹੈ, ਉਸ ਦੇ ਨਤੀਜੇ ਤੁਹਾਡੇ ਸਾਹਮਣੇ ਨੇ…NCB ਦੀ ਰਿਪੋਰਟ ਅਨੁਸਾਰ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਦੇਖਣ ਨੂੰ ਮਿਲਿਆ ਹੈ। ਸਾਰੇ ਪੰਜਾਬ ਲਈ ਇਹ ਸ਼ੁਭ ਸੰਕੇਤ ਨੇ…ਖੁਸ਼ਹਾਲ ਪੰਜਾਬ ਵੱਲ ਅਸੀਂ ਲਗਾਤਾਰ ਵੱਧ ਰਹੇ ਹਾਂ।