05/19/2024 10:26 PM

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਜ਼ਾਹਰ ਕੀਤੀ ਨਰਾਜ਼ਗੀ

ਪੰਜਾਬ ਡੈਸਕ -ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਨਰਾਜ਼ਗੀ ਜ਼ਾਹਰ ਕੀਤੀ ਹੈ । ਜਥੇਦਾਰ ਨੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪੁਲਿਸ ਜਿਸ ਤਰੀਕੇ ਨਾਲ ਗੁਰਦੁਆਰਾ ਸਾਹਿਬ ਵਿੱਚ ਗਈ ਸੀ ਉਹ ਸਰਾਸਰ ਗਲਤ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਤੜਨਾ ਕਰਦਿਆਂ ਕਿਹਾ ਕਿ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ।ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖਲ ਹੋ ਕੇ ਕਬਜਾ ਕਰਨ ਤੋਂ ਰੋਕਣ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਨਾ ਨਿੰਦਨਯੋਗ ਹੈ।

Related Posts