ਜਲੰਧਰ : ਜਲੰਧਰ ਦੀ ਨਵੀਂ ਸਬਜ਼ੀ ਮੰਡੀ ਮਕਸੂਦਾਂ ਚ ਪੇਂਡੂ ਵਿਕਾਸ ਮੰਤਰੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੁੱਜ ਕੇ ਵਿਕਾਸ ਕਾਰਜਾਂ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਦੋਆਬੇ ਦੀਆਂ ਮੰਡੀਆਂ ਅਤੇ ਸੜਕਾਂ ਲਈ ਦੇ ਵਿਕਾਸ ਲਈ 26ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਵੱਲੋਂ ਨਵੀਂ ਸਬਜ਼ੀ ਮੰਡੀ ਮਕਸੂਦਾਂ ਚ 2ਕਰੋੜ 38ਲੱਖ ਰੁਪਏ ਦੀ ਲਾਗਤ ਦੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕੀਤਾ। ਆੜ੍ਹਤੀਆਂ ਦੀ ਮੰਗ ‘ਤੇ ਹੈੱਡ ਵਾਸਤੇ 4 ਕਰੋੜ ਰੁਪਏ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਪਰੰਤ ਉਨ੍ਹਾਂ ਵੱਲੋਂ ਰੂਪੋਵਾਲ, ਨਕੋਦਰ ਅਤੇ ਨੂਰਮਹਿਲ ਦੀਆਂ ਮੰਡੀਆਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਦਾ ਐਲਾਨ ਕੀਤਾ।
ਉਨ੍ਹਾਂ ਕੇਂਦਰ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜੀਐਸਟੀ ਵਿੱਚ ਆਪਣਾ ਹਿੱਸਾ ਦੇਣ ਵਿੱਚ ਪੱਖਪਾਤ ਕਰ ਰਹੀ ਹੈ। ਉਨ੍ਹਾਂ ਰਾਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜਿੱਥੇ ਭਾਜਪਾ ਦੀ ਸਰਕਾਰ ਹੈ। ਕੇਂਦਰ ਸਰਕਾਰ ਵੀ ਉਥੇ ਵਿਕਾਸ ਕਾਰਜਾਂ ਲਈ ਵੱਧ ਫੰਡ ਦੇ ਰਹੀ ਹੈ। ਸੂਬਾ ਸਰਕਾਰ ਕੇਂਦਰ ਸਰਕਾਰ ਤੋਂ ਆਪਣੇ ਹੱਕ ਮੰਗ ਰਹੀ ਹੈ, ਦੇਸ਼ ਦੀ ਆਜ਼ਾਦੀ ਲਈ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੋਸਤਾਂ ਦੀ ਪੁਸ਼ਟੀ ਕੀਤੀ ਜਾਵੇਗੀ।