ਜਲੰਧਰ : ਥਾਣਾ ਨੰਬਰ-2 ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ ‘ਤੇ ਇਕ ਸ਼ਰਾਬ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਗੁਰਪ੍ਰਰੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਨਰੇਸ਼ ਕੁਮਾਰ ਨੇ ਪਟੇਲ ਚੌਕ ‘ਚ ਨਾਕੇਬੰਦੀ ਕੀਤੀ ਹੋਈ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਮਿਤ ਸ਼ਰਮਾ ਉਰਫ ਪਟਵਾਰੀ ਵਾਸੀ ਮੁਹੱਲਾ ਕਰਾਰ ਖਾਂ ਜੋ ਠੇਕਿਆਂ ਤੋਂ ਸਸਤੀ ਸ਼ਰਾਬ ਲਿਆ ਕੇ ਆਪਣੇ ਪੱਕੇ ਗਾਹਕਾਂ ਨੂੰ ਵੇਚਦਾ ਹੈ ਇਸ ਵੇਲੇ ਭਗਵਾਨ ਵਾਲਮੀਕਿ ਗੇਟ ਲਾਗੇ ਨਾਜਾਇਜ਼ ਸ਼ਰਾਬ ਸਮੇਤ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਛਾਪੇਮਾਰੀ ਕਰਕੇ ਸੁਮਿਤ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮ ਖਿਲਾਫ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ ਹੈ।