ਜਲੰਧਰ : ਥਾਣਾ ਮਕਸੂਦਾਂ ਦੀ ਪੁਲਿਸ ਨੇ 200 ਗ੍ਰਾਮ ਅਫ਼ੀਮ ਸਮੇਤ ਨਸ਼ਾ ਤਸਕਰ ਗੁਰਪ੍ਰਰੀਤ ਸਿੰਘ ਵਾਸੀ ਪਿੰਡ ਭਗਵਾਨਪੁਰ ਥਾਣਾ ਭਿੱਖੀਵਿੰਡ, ਜ਼ਿਲ੍ਹਾ ਤਰਨਤਾਰਨ ਨੂੰ ਕਾਬੂ ਕੀਤਾ ਹੈ। ਥਾਣਾ ਮਕਸੂਦਾਂ ਦੇ ਮੁਖੀ ਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਮਕਸੂਦਾਂ ਦੇ ਥਾਣੇਦਾਰ ਦਲਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਜਲੰਧਰ-ਅੰਮਿ੍ਤਸਰ ਮਾਰਗ ‘ਤੇ ਪੈਂਦੇ ਪਿੰਡ ਬਿਧੀਪੁਰ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਮੁਲਾਜ਼ਮਾਂ ਨੂੰ ਦੇਖ ਕੇ ਰੇਲਵੇ ਲਾਈਨਾਂ ਲਾਗੇ ਝਾੜੀਆਂ ‘ਚ ਵੜਨ ਦੀ ਕੋਸ਼ਿਸ਼ ਕੀਤੀ ਤੇ ਆਪਣੇ ਸੱਜੇ ਹੱਥ ‘ਚ ਫੜਿਆ ਮੋਮੀ ਲਿਫਾਫਾ ਝਾੜੀਆਂ ‘ਚ ਸੁੱਟ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਉਸ ਵੱਲੋਂ ਸੁੱਟੇ ਮੋਮੀ ਲਿਫਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ ‘ਚੋਂ 200 ਗ੍ਰਾਮ ਅਫ਼ੀਮ ਬਰਾਮਦ ਹੋਈ, ਜਿਸ ਉਪਰੰਤ ਨਸ਼ਾ ਤਸਕਰ ਵਿਰੁੱਧ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।