ਚੰਡੀਗੜ੍ਹ: ਪੰਜਾਬ ਦੇ ਇੱਕ ਬਰਖਾਸਤ ਡੀਐਸਪੀ ਅਤੇ ਉਸ ਦੇ ਸਾਥੀ ਨੂੰ ਇੰਟਰਨੈੱਟ ਮੀਡੀਆ ‘ਤੇ ਹਾਈ ਕੋਰਟ ਦੇ ਜੱਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਬਦਨਾਮ ਵੀਡੀਓਜ਼ ਅਪਲੋਡ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਅੱਜ ਉਨ੍ਹਾਂ ਨੂੰ ਹਾਈ ਕੋਰਟ ਵਿੱਚ ਪੇਸ਼ ਕਰੇਗੀ। ਜਿਸ ਦੇ ਚੱਲਦਿਆਂ ਹਾਈਕੋਰਟ ‘ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਕਿਸੇ ਨੂੰ ਵੀ ਬਿਨਾਂ ਸ਼ਨਾਖਤੀ ਕਾਰਡ ਦੇ ਹਾਈਕੋਰਟ ‘ਚ ਦਾਖ਼ਲੇ ਨਹੀਂ ਹੋਣ ਦਿੱਤਾ ਜਾ ਰਿਹਾ। ਹਾਈਕੋਰਟ ਦੇ ਬਾਹਰ ITBP ਤੇ ਚੰਡੀਗੜ੍ਹ ਪੁਲਿਸ ਦੇ ਜਵਾਨ ਵੱਡੀ ਗਿਣਤੀ ‘ਚ ਤਾਇਨਾਤ ਹਨ।