ਜਲੰਧਰ– ਅਜਨਾਲਾ ਪੁਲਿਸ ਥਾਣੇ ਦੇ ਬਾਹਰ ਵੀਰਵਾਰ ਹੋਈ ਘਟਨਾ ਤੋਂ ਬਾਅਦ ਜਲੰਧਰ ਕਮਿਸ਼ਨਰ ਪੁਲਿਸ ਵੱਲੋਂ ਸ਼ੁੱਕਰਵਾਰ ਪੁਲਿਸ ਮੁਲਾਜ਼ਮਾਂ ਦੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਮੌਕ ਡਰਿੱਲ ਕਰਵਾਈ ਗਈ। ਨਾਲ ਹੀ ਮੁਲਾਜ਼ਮਾਂ ਦੀ ਸੁਰੱਖਿਆ ਲਈ ਰੱਖੇ ਗਏ ਸਾਜੋ-ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਤੇ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਬਹਾਦਰੀ ਤੇ ਮੁਸਤੈਦੀ ਨਾਲ ਕਰਨ ਲਈ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਹੈ ਕਿ ਮੁਲਾਜ਼ਮ ਡਿਊਟੀ ਪੂਰੀ ਮੁਸਤੈਦੀ ਨਾਲ ਕਰਨ ਸਾਰਾ ਪੁਲਿਸ ਮਹਿਕਮਾ ਇਨ੍ਹਾਂ ਨਾਲ ਖੜ੍ਹਾ ਹੈ। ਇਸ ਤੋਂ ਬਾਅਦ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਵੱਲੋਂ ਪੁਲਿਸ ਲਾਈਨ ‘ਚ ਰੱਖੇ ਗਏ ਪੁਲਿਸ ਮੁਲਾਜ਼ਮਾਂ ਦੇ ਸੁਰੱਖਿਆ ਦੇ ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਡਿਊਟੀ ਦੌਰਾਨ ਮੁਸਤੈਦੀ ਦਿਖਾਉਣ ਲਈ ਕਿਹਾ। ਪੁਲਿਸ ਕਮਿਸ਼ਨਰ ਵੱਲੋਂ ਡਿਊਟੀ ਦੌਰਾਨ ਜ਼ਖਮੀ ਹੋਏ ਹੋਮਗਾਰਡ ਦੇ ਜਵਾਨ ਸੁਰਜੀਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।