ਜਲੰਧਰ : ਥਾਣਾ ਨੰਬਰ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਪਿਸਤੌਲ ਤੇ ਰੌਂਦ ਬਰਾਮਦ ਕੀਤੇ ਹਨ। ਏਸੀਪੀ ਸੈਂਟਰਲ ਨਿਰਮਲ ਸਿੰਘ ਨੇ ਦੱਸਿਆ ਕਿ ਥਾਣਾ ਨੰਬਰ 2 ਦੇ ਮੁਖੀ ਸਬ ਇੰਸਪੈਕਟਰ ਗੁਰਪ੍ਰਰੀਤ ਸਿੰਘ ਨੇ ਪੁਲਿਸ ਸਮੇਤ ਗਾਜੀਗੁਲਾ ਚੌਕ ਵਿਚ ਨਾਕਾਬੰਦੀ ਕੀਤੀ ਹੋਈ ਸੀ ਕਿ ਅੰਡਰਬਿ੍ਜ ਵੱਲੋਂ ਇਕ ਵਿਅਕਤੀ ਪੈਦਲ ਆਉਂਦਾ ਹੋਇਆ ਦਿਖਾਈ ਦਿੱਤਾ। ਜਦੋਂ ਉਸ ਨੇ ਪੁਲਿਸ ਨਾਕਾ ਦੇਖਿਆ ਤਾਂ ਪਿਛਾਂਹ ਮੁੜਨ ਲੱਗਾ। ਸ਼ੱਕ ਪੈਣ ‘ਤੇ ਥਾਣਾ ਮੁਖੀ ਗੁਰਪ੍ਰਰੀਤ ਸਿੰਘ ਵੱਲੋਂ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਜੇਬ ਵਿਚੋਂ ਇਕ ਨਾਜਾਇਜ਼ ਪਿਸਤੌਲ ਤੇ 6 ਰੌਂਦ ਬਰਾਮਦ ਹੋਏ। ਜਦੋਂ ਪਿਸਤੌਲ ਬਾਰੇ ਪੁੱਿਛਆ ਗਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਾ ਦੇ ਸਕਿਆ। ਨੌਜਵਾਨ ਦੀ ਪਛਾਣ ਰੋਹਿਤ ਕੁਮਾਰ ਉਰਫ ਮੰਨਾ ਵਾਸੀ ਹਿਮਾਚਲ ਪ੍ਰਦੇਸ਼ ਹਾਲ ਵਾਸੀ ਨਕੋਦਰ ਰੋਡ ਦੇ ਰੂਪ ਵਿਚ ਹੋਈ ਹੈ, ਨੂੰ ਗਿ੍ਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਮੁੱਢਲੀ ਪੁੱਛਗਿੱਛ ‘ਚ ਮੁਲਜ਼ਮ ਨੇ ਦੱਸਿਆ ਕਿ ਉਸ ਦਾ ਆਪਣੇ ਸਹੁਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਹੈ ਇਸ ਕਰ ਕੇ ਉਸ ਨੇ ਆਪਣੀ ਹਿਫਾਜ਼ਤ ਲਈ ਪਿਸਤੌਲ ਰੱਖਿਆ ਹੋਇਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |