ਪੰਜਾਬ ਸਰਹੱਦ ‘ਤੇ ਪਾਕਿਸਤਾਨ ਘੁਸਪੈਠੀਏ ਦੇ ਦਾਖਲ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸੀਮਾ ਸੁਰੱਖਿਆ ਬਲ (BSF) ਨੇ ਦੋ ਦਿਨਾਂ ਦੇ ਅੰਦਰ ਪੰਜਾਬ ‘ਚ ਅੰਤਰਰਾਸ਼ਟਰੀ ਸਰਹੱਦ ਨੇੜੇ ਤੀਜੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਦੇਰ ਰਾਤ BSF ਜਵਾਨਾਂ ਨੇ ਇਕ ਹੋਰ ਘੁਸਪੈਠੀਏ ਨੂੰ ਫੜਿਆ ਹੈ। ਜਾਂਚ ‘ਚ ਸਾਹਮਣੇ ਆਏ ਹੈ ਕਿ ਘੁਸਪੈਠੀਏ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ।BSF ਦੇ ਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9-10 ਮਾਰਚ ਦੀ ਦਰਮਿਆਨੀ ਰਾਤ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਸੈਕਟਰ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਚਨਾ ਮੁਤਾਬਕ ਘੁਸਪੈਠੀਏ ਫਿਰੋਜ਼ਪੁਰ ਸੈਕਟਰ ਵਿੱਚ ਸਰਹੱਦੀ ਚੌਕੀ ਤੀਰਥ ਨੇੜੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਸੀ। ਮੁੱਢਲੀ ਪੁੱਛਗਿੱਛ ਦੌਰਾਨ ਵਿਅਕਤੀ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨ ਦੇ ਜ਼ਿਲ੍ਹਾ ਖੈਬਰ ਦਾ ਵਸਨੀਕ ਹੈ। SOP ਦੇ ਅਨੁਸਾਰ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।