ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਹੋਣ ਜਾ ਰਹੀ ਹੈ ਅਤੇ ਇਸਦੇ ਮੱਦੇਨਜ਼ਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਤੋਂ ਭੋਗ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ।
ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਲੋਕਾਂ ਤੋਂ ਇੱਕ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਸ਼ੁੱਭਦੀਪ ਸਿੰਘ ਦੀ ਬਰਸੀ ਦੇ ਸੰਬੰਧ ਵਿੱਚ ਤੁਹਾਡੇ ਨਾਲ ਕੁਝ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹਾਂ। ਸਾਰੇ ਭੈਣ ਭਰਾ, ਨੌਜਵਾਨਾਂ, ਜਿੰਨੇ ਵੀ ਤੁਸੀਂ ਸ਼ੁੱਭਦੀਪ ਨੂੰ ਪਿਆਰ ਕਰਦੇ ਹੋ, ਤੁਹਾਨੂੰ ਭੋਗ ‘ਤੇ ਪਹੁੰਚਣ ਦੀ ਅਪੀਲ ਕਰਦਾ ਹਾਂ।
ਉਨ੍ਹਾਂ ਇਹ ਵੀ ਕਿਹਾ ਕਿ “ਆਪਣਾ ਪ੍ਰੋਗਰਾਮ 19 ਮਾਰਚ ਦਿਨ ਐਤਵਾਰ ਨੂੰ ਹੋਵੇਗਾ। ਸਾਰੇ ਵੀਰਾਂ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਸਮੇਂ ‘ਤੇ ਪਹੁੰਚਿਓ ਤਾਂ ਜੋ ਅਸੀਂ ਨਿਰਵਿਘਨ ਸਮਾਗਮ ਕਰ ਸਕੀਏ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।”